ਪੰਜਾਬ ''ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
Wednesday, Jun 25, 2025 - 07:34 PM (IST)
 
            
            ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਦਾਖ਼ਲ ਹੋ ਗਿਆ ਹੈ ਅਤੇ ਅਗਲੇ 48 ਘੰਟਿਆਂ ਤੱਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 29 ਜੂਨ ਤੱਕ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 26 ਤਾਰੀਖ਼ ਲਈ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਮੋਗਾ, ਫਰੀਦੋਕਟ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਲੁਧਿਆਣਾ ਵਿਚ ਬਾਰਿਸ਼ ਦਾ ਯੈਲੋ ਅਲਰਟ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
ਮੌਸਮ ਵਿਭਾਗ ਵੱਲੋਂ 27 ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਜਲੰਧਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਬਾਰਿਸ਼ ਪਵੇਗੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ 28 ਜੂਨ ਨੂੰ ਪਠਾਨਕੋਟ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
29 ਜੂਨ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਬਾਰਿਸ਼ ਪਵੇਗੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੀ ਇਹ ਬਾਰਿਸ਼ ਲਾਹੇਵੰਦ ਸਾਬਤ ਹੋਵੇਗੀ। ਇਸ ਸਮੇਂ ਝੋਨੇ ਦੀ ਕਾਸ਼ਤ ਦਾ ਸ਼ੁਰੂਆਤੀ ਦੌਰ ਚੱਲ ਰਿਹਾ ਹੈ ਅਤੇ ਇਸ ਦੌਰਾਨ ਪਾਣੀ ਦੀ ਲੋੜ ਸਬ ਤੋਂ ਵੱਧ ਹੁੰਦੀ ਹੈ। ਕਿਸਾਨ ਜਥੇਬੰਦੀਆਂ ਦੇ ਅਨੁਸਾਰ ਜੇ ਮੀਂਹ ਦਾ ਇਹ ਸਿਲਸਿਲਾ ਕੁਝ ਹੋਰ ਦਿਨ ਜਾਰੀ ਰਹਿੰਦਾ ਹੈ ਤਾਂ ਇਸ ਸਾਲ ਝੋਨੇ ਦੀ ਵਧੀਆ ਪੈਦਾਵਾਰ ਦੀ ਸੰਭਾਵਨਾ ਬਣ ਸਕਦੀ ਹੈ।
ਇਹ ਵੀ ਪੜ੍ਹੋ: ਇਰਾਨ-ਇਜ਼ਰਾਈਲ ਯੁੱਧ ਦਾ ਪੰਜਾਬ 'ਚ ਵੀ ਅਸਰ, ਅੰਮ੍ਰਿਤਸਰ ਤੋਂ ਦੁਬਈ ਦੀਆਂ ਫਲਾਈਟਾਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            