ਪੰਜਾਬ ''ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert,ਪੜ੍ਹੋ 5 ਅਪ੍ਰੈਲ ਤੱਕ ਮੌਸਮ ਦੀ ਅਪਡੇਟ
Wednesday, Apr 01, 2026 - 05:35 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 5 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 1 ਅਪ੍ਰੈਲ ਅਤੇ 2 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹੇਗਾ। ਇਨ੍ਹਾਂ ਦੋਵਾਂ ਦਿਨਾਂ ਲਈ ਸੂਬੇ ਦੇ ਕਿਸੇ ਵੀ ਜ਼ਿਲ੍ਹੇ 'ਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
ਉਥੇ ਹੀ 3 ਅਪ੍ਰੈਲ ਤੋਂ ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। 3 ਅਪ੍ਰੈਲ ਅਤੇ 4 ਅਪ੍ਰੈਲ ਲਈ ਮੌਸਮ ਵਿਭਾਗ ਨੇ ਭਾਰੀ ਮੀਂਹ ਲਈ ਪੂਰੇ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੰਜਾਬ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। 5 ਅਪ੍ਰੈਲ ਤੋਂ ਥੋੜ੍ਹੀ ਰਾਹਤ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਅਪ੍ਰੈਲ ਨੂੰ ਮੌਸਮ ਮੁੜ ਸਾਫ਼ ਹੋ ਜਾਵੇਗਾ ਅਤੇ ਪੂਰੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ।ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ
3 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ 'ਚ ਓਰੇਂਜ ਅਲਰਟ ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
