ਪੰਜਾਬ 'ਚ 28, 29, 30 ਮਈ ਨੂੰ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

Thursday, May 28, 2026 - 11:30 AM (IST)

ਪੰਜਾਬ 'ਚ 28, 29, 30 ਮਈ ਨੂੰ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦੇ ਮਿਜ਼ਾਜ 'ਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ 28, 29 ਅਤੇ 30 ਤਾਰੀਖ਼ ਲਈ ਭਾਰੀ ਮੀਂਹ, ਤੂਫ਼ਾਨ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 28 ਅਤੇ 29 ਮਈ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਚੱਲਣ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਖ਼ਾਸ ਤੌਰ 'ਤੇ ਪਠਾਨਕੋਟ, ਰੂਪਨਗਰ ਅਤੇ ਐਸ. ਏ. ਐੱਸ. ਨਗਰ (ਮੋਹਾਲੀ) 'ਚ ਮੌਸਮ ਵਿਭਾਗ ਨੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ ਅਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ

ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

ਇਨ੍ਹਾਂ ਤਾਰੀਖ਼ਾਂ ਨੂੰ ਜੇਕਰ ਤੁਹਾਡਾ ਵੀ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਪਹਿਲਾਂ ਮੌਸਮ ਵਿਭਾਗ ਦੀ ਭਵਿੱਖਬਾਣੀ ਦੇਖ ਕੇ ਹੀ ਘਰੋਂ ਬਾਹਰ ਨਿਕਲੋ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਤਬਦੀਲੀ ਨੂੰ ਧਿਆਨ 'ਚ ਰੱਖਦਿਆਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 


author

Babita

Content Editor

Related News