ਪੰਜਾਬ ''ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ  Alert ਜਾਰੀ

Sunday, Jun 29, 2025 - 11:14 AM (IST)

ਪੰਜਾਬ ''ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ  Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਤੋਂ ਲੈ ਕੇ 5 ਦਿਨਾਂ ਲਈ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੀਆਂ ਕਈ ਥਾਵਾਂ 'ਤੇ ਹੋਈ ਬਾਰਿਸ਼ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤੋਂ ਤਾਪਮਾਨ ਇਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਆ ਚੁੱਕਿਆ ਹੈ, ਜੋਕਿ ਪਹਿਲਾਂ 46 ਡਿਗਰੀ ਤੋਂ ਵੀ ਟੱਪ ਗਿਆ ਸੀ। ਉੱਥੇ ਹੀ ਮਾਨਸੂਨ ਅਜੇ ਪੂਰੇ ਪੰਜਾਬ ਵਿਚ ਆਪਣਾ ਅਸਰ ਵਿਖਾਏਗਾ ਅਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਮਿਲੀ ਅਪਡੇਟ ਮੁਤਾਬਕ ਵਿਭਾਗ ਨੇ ਅੱਜ ਤੋਂ 2 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਦੇ ਫੋਨਾਂ 'ਤੇ ਮੈਸੇਜ ਭੇਜ ਕੇ ਮੌਸਮ ਸਬੰਧੀ ਅਲਰਟ ਵੀ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

PunjabKesari

ਅਚਾਨਕ ਵੱਜਣ ਲੱਗੀਆਂ ਫੋਨ ਦੀਆਂ ਘੰਟੀਆਂ
ਪੰਜਾਬ 'ਚ ਅੱਜ ਸਵੇਰੇ ਅਚਾਨਕ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਖੜਕਣ ਲੱਗ ਪਈਆਂ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਮੈਸੇਜ ਭੇਜ ਕੇ ਕਈ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਵਿਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵੱਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਸੁਨੇਹੇ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਲੇਰਕੋਟਲਾ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ ਵਿਚ ਤੇਜ਼ ਹਨ੍ਹੇਰੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ ਵਿਚ ਪੰਜਾਬ SDMA ਨਾਲ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ। 
ਉੱਤਰੀ ਭਾਰਤ 'ਚ ਤੇਜ਼ੀ ਨਾਲ ਮਾਨਸੂਨ ਸਰਗਰਮ ਹੋ ਰਿਹਾ ਹੈ। ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ ਦਿਨਾਂ ਲਈ ਵਿਭਾਗ ਵੱਲੋਂ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News