ਭਾਰੀ ਮੀਂਹ ਦੇ ਚੱਲਦਿਆਂ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ’ਚ ਅੱਜ ਛੁੱਟੀ ਦਾ ਹੋਇਆ ਐਲਾਨ

Monday, Jul 10, 2023 - 02:24 AM (IST)

ਭਾਰੀ ਮੀਂਹ ਦੇ ਚੱਲਦਿਆਂ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ’ਚ ਅੱਜ ਛੁੱਟੀ ਦਾ ਹੋਇਆ ਐਲਾਨ

ਚੰਡੀਗੜ੍ਹ : ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਦਰਮਿਆਨ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਤੇ ਮੋਹਾਲੀ ਜ਼ਿਲ੍ਹੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ।  ਪਟਿਆਲਾ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਤੇ ਮੋਹਾਲੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰੋਪੜ ਹੈੱਡ ਵਰਕਸ ਤੋਂ ਵੱਧ ਮਾਤਰਾ ਵਿਚ ਪਾਣੀ ਛੱਡਣ ਨਾਲ ਸਤਲੁਜ ਦਰਿਆ ਦੇ ਵਹਾਅ ਵਿਚ ਬਹੁਤ ਵਾਧਾ ਹੋਇਆ ਹੈ। ਜ਼ਿਲ੍ਹਾ ਲੁਧਿਆਣਾ ਵਿਚ ਕਈ ਸੰਘਣੀ ਆਬਾਦੀ ਵਾਲੇ ਖੇਤਰਾਂ ਵਿਚ ਵੀ ਪਾਣੀ ਭਰ ਗਿਆ ਹੈ ਤੇ ਸਤਲੁਜ ਦਰਿਆ ਜ਼ਿਲ੍ਹਾ ਲੁਧਿਆਣਾ ਦੇ ਅਨੇਕਾਂ ਪਿੰਡਾਂ ਦੇ ਨਾਲ ਹੋ ਕੇ ਲੰਘਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਕਈ ਸਕੂਲਾਂ ਨੂੰ ਬਤੌਰ ਰਿਲੀਫ ਕੈਂਪ/ਇਵੈਕੁਏਸ਼ਨ ਸੈਂਟਰ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ, ਇਸ ਲਈ ਸਮੁੱਚੇ ਵਿਦਿਅਕ ਅਦਾਰਿਆਂ ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਕੀਤਾ ਗ੍ਰਿਫ਼ਤਾਰ

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ’ਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਸੀ।

PunjabKesari

 ਮੋਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ ਨੂੰ ਜ਼ਿਲੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਭਾਰੀ ਬਰਸਾਤ ਦੌਰਾਨ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ


author

Manoj

Content Editor

Related News