ਮੀਂਹ ਕਾਰਨ ਸ੍ਰੀ ਅਨੰਦਪੁਰ ਸਾਹਿਬ ''ਚ ਵਿਗੜੇ ਹਾਲਾਤ, ਮੰਤਰੀ ਹਰਜੋਤ ਬੈਂਸ ਨੇ ਕੀਤੀ ਇਹ ਅਪੀਲ
Sunday, Jul 09, 2023 - 02:36 PM (IST)
ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਪੰਜਾਬ ਦੇ ਕਈ ਹਿੱਸਿਆਂ ’ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਹਾਲਾਤ ਦਾ ਜ਼ਿਕਰ ਕੀਤਾ ਹੈ।
ਹਰਜੋਤ ਸਿੰਘ ਬੈਂਸ ਨੇ ਟਵਿੱਟਰ 'ਤੇ ਲਿਖਿਆ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿੱਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ ਬੀ. ਬੀ. ਐੱਮ. ਬੀ. ਦੀਆਂ ਟੀਮਾਂ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ- ਭਾਰੀ ਬਾਰਿਸ਼ ਨਾਲ ਰੋਪੜ 'ਚ ਬਣੇ ਹੜ੍ਹ ਵਰਗੇ ਹਾਲਾਤ, ਹਾਈ ਅਲਰਟ ਜਾਰੀ, ਰੇਲ ਸੇਵਾਵਾਂ ਰੱਦ
ਫਲਡ ਕੰਟਰੋਲ ਰੂਮ ਦਾ ਗੱਠਨ ਕਰ ਦਿੱਤਾ ਗਿਆ ਹੈ ਅਤੇ ਮੈਂ ਆਪ ਕੰਟਰੋਲ ਰੂਮ ਨੂੰ ਮਾਨੀਟਰ ਕਰ ਰਿਹਾ ਹਾਂ। ਸਟੇਟ ਡੀਜਾਸਟਰ ਰਸਪੋਂਸ ਫੋਰਸ ਅਤੇ ਨੈਸ਼ਨਲ ਡੀਜਾਸਟਰ ਰਸਪੋਂਸ ਫੋਰਸ ਨੂੰ ਵੀ ਸੱਦ ਲਿਆ ਗਿਆ ਹੈ। ਉਨ੍ਹਂ ਕਿਹਾ ਕਿ ਲੰਗਰ, ਪੀਣ ਵਾਲਾ ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੇਲਪ ਲਾਈਨ ਨੰਬਰ ਵੀ ਜਾਰੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਬਿਨਾਂ ਜ਼ਰੂਰਤ ਦੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਜੀ ਨੂੰ ਬੇਨਤੀ ਹੈ ਘਰੋਂ ਬਿਲਕੁਲ ਨਾ ਨਿਕਲੋ..ਕਿਸੀ ਵੀ ਜ਼ਰੂਰਤ ਵਿੱਚ ਮੈਂ ਜਾਂ ਮੇਰਾ ਪ੍ਰਸ਼ਾਸ਼ਨ ਜਾਂ ਮੇਰੇ ਕੋਈ ਵੀ ਸਾਥੀ ਆਪ ਤੱਕ ਪਹੁੰਚ ਕਰੇਗਾ। ਦਾਤਾ ਜੀ ਮਿਹਰ ਕਰੋ 🙏
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ, ਪੈਟਰੋਲ ਪਵਾਉਣ ਆਏ ਨੌਜਵਾਨਾਂ ਨੇ ਮੁੰਡੇ ਦਾ ਕਰ 'ਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711