ਜਲ ਦੇ ਅੰਦਰ ਡੁੱਬਾ 'ਜਲੰਧਰ', ਭਾਰੀ ਮੀਂਹ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ (ਤਸਵੀਰਾਂ)
Thursday, Jul 21, 2022 - 02:41 PM (IST)
ਜਲੰਧਰ (ਵੈੱਬੈ ਡਸਕ)- ਬੁੱਧਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉਥੇ ਹੀ ਬਾਰਿਸ਼ ਨੇ ਨਗਰ-ਨਿਗਮ ਦੀ ਵੀ ਪੋਲ ਖੋਲ੍ਹ ਦਿੱਤੀ ਹੈ। ਲਗਾਤਾਰ ਪੈ ਰਹੀ ਬਾਰਿਸ਼ ਦੇ ਕਾਰਨ ਜਲੰਧਰ ਸ਼ਹਿਰ ਪੂਰਾ ਹੀ ਜਲ ਦੇ ਅੰਦਰ ਡੁੱਬਾ ਨਜ਼ਰ ਆਇਆ।
ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ 'ਚ ਜਗ੍ਹਾ-ਜਗ੍ਹਾ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਦੇ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਬਾਰਿਸ਼ ਕਰਕੇ ਦਮੋਰੀਆ ਪੁਲ, ਮਿਲਾਪ ਚੌਂਕ, ਨਕੋਦਰ ਚੌਂਕ, ਬਸਤੀ ਅੱਡਾ ਆਦਿ ਥਾਵਾਂ 'ਤੇ ਪਾਣੀ ਖੜ੍ਹਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ’ਚ ਲਿਖੇ ਮਿਲੇ ਖਾਲਿਸਤਾਨ ਦੇ ਨਾਅਰੇ, ਬਣਿਆ ਦਹਿਸ਼ਤ ਦਾ ਮਾਹੌਲ
ਉਥੇ ਹੀ ਹਾਈਵੇਅ 'ਤੇ ਵੀ ਪਾਣੀ ਭਰਨ ਨਾਲ ਲੋਕਾਂ ਨੂੰ ਆਪਣੇ ਕੰਮਾਂ 'ਤੇ ਜਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਟ੍ਰੈਫਿਕ ਵੀ ਜਾਮ ਹੋ ਗਿਆ। ਰਿਹਾਇਸ਼ੀ ਇਲਾਕਿਆਂ 'ਚ ਪਾਣੀ ਭਰਨ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਪਾਣੀ 'ਚੋਂ ਲੰਘ ਕੇ ਪੜ੍ਹਨ ਜਾਣਾ ਪਿਆ।
ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ