ਪੰਜਾਬ 'ਚ ਭਾਰੀ ਮੀਂਹ, ਜਲੰਧਰ 'ਚ ਹਾਲਾਤ ਬਣੇ ਭਿਆਨਕ, ਅਗਲੇ ਦਿਨਾਂ ਲਈ ਅਲਰਟ ਜਾਰੀ
Tuesday, Sep 03, 2024 - 06:19 PM (IST)
ਜਲੰਧਰ : ਜਲੰਧਰ ਵਿਚ ਮੰਗਲਪਾਰ ਦੁਪਹਿਰ ਬਾਅਦ ਹੋਈ ਭਾਰੀ ਬਾਰਿਸ਼ ਕਾਰਣ ਪੂਰਾ ਸ਼ਹਿਰ ਜਗਮਗਨ ਹੋ ਗਿਆ। ਜਿਸ ਦੇ ਚੱਲਦੇ ਸ਼ਹਿਰ ਦੀ ਜ਼ਿਆਦਾਤਰ ਸੜਕਾਂ ਪਾਣੀ ਵਿਚ ਡੁੱਬ ਗਈਆਂ। ਇਸ ਦੌਰਾਨ ਦੁਕਾਨਾਂ ਅਤੇ ਆਉਣ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਆਲਮ ਇਹ ਹੋ ਗਿਆ ਕਿ ਸੜਕਾਂ 'ਤੇ ਡੇਢ ਫੁੱਟ ਤੋਂ ਵੱਧ ਪਾਣੀ ਭਰਨ ਕਾਰਣ ਦੁਕਾਨਾਂ ਨੂੰ ਆਪਣੀਆਂ ਦੁਕਾਨਾਂ ਤਕ ਬੰਦ ਕਰਨੀਆਂ ਪਈਆਂ। ਜਦਕਿ ਦੋ ਪਹੀਆ ਵਾਹਨ ਪਾਣੀ ਵਿਚ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਵਾਰਿਸ ਦੇ ਐਲਾਨ ਮਗਰੋਂ ਸਤਿਸੰਗ 'ਚ ਪਹੁੰਚੇ ਬਾਬਾ ਗੁਰਿੰਦਰ ਢਿੱਲੋਂ, ਫਿਰ ਉਹ ਹੋਇਆ ਜੋ ਕਿਸੇ ਨੇ ਸੋਚਿਆ ਨਾ ਸੀ
ਦੂਜੇ ਪਾਸੇ ਸਕੂਲਾਂ ਵਿਚ ਛੁੱਟੀ ਦਾ ਸਮਾਂ ਹੋਣ ਕਾਰਣ ਬੱਚਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਪੇਸ਼ ਆਈ ਜਦਕਿ ਬੱਚਿਆਂ ਨੂੰ ਘਰ ਛੱਡਣ ਆ ਰਹੀਆਂ ਬੱਸਾਂ ਵੀ ਕਈ ਥਾਈਂ ਪਾਣੀ ਵਿਚ ਖੜ੍ਹ ਗਈਆਂ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ ਮਾਰ ਕੇ ਕਤਲ
ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ
ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਪੰਜਾਬ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਕਰਨਾਟਕ, ਕੇਰਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਸਿੱਕਮ, ਪੱਛਮੀ ਬੰਗਾਲ, ਛੱਤੀਸਗੜ੍ਹ, ਉੜੀਸਾ, ਗੋਆ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਹੋਰ ਖੇਤਰਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਗਲੇ ਤਿੰਨ ਦਿਨਾਂ ‘ਚ ਦਿੱਲੀ, ਹਿਮਾਚਲ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜੱਗੂ ਭਗਵਾਨਪੁਰੀਆ ਦਾ ਸੱਜਾ ਹੱਥ ਕਹੇ ਜਾਂਦੇ ਕਨੂੰ ਗੁਜਰ ਦਾ ਐਨਕਾਊਂਟਰ
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ 'ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੋਹਾਲੀ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ 'ਚ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗੁਰੂ ਘਰ ਦੇ ਬਾਹਰ ਨੌਜਵਾਨ ਕੁੜੀ ਸਣੇ ਤਿੰਨ ਜਣਿਆਂ ਦਾ ਕਤਲ, ਇਕ ਮਹੀਨੇ ਬਾਅਦ ਸੀ ਵਿਆਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8