ਬਾਰਿਸ਼ ਨੇ ਖੋਲ੍ਹੀ ਨਗਰ-ਨਿਗਮ ਦੀ ਪੋਲ, ਫਗਵਾੜਾ ''ਚ ਬਣੇ ਹੜ ਵਰਗੇ ਹਾਲਾਤ
Sunday, Aug 20, 2017 - 06:02 PM (IST)
ਫਗਵਾੜਾ(ਜਲੋਟਾ)— ਐਤਵਾਰ ਨੂੰ ਪੰਜਾਬ ਦੇ ਕਈ ਸੂਬਿਆਂ 'ਚ ਹੋਈ ਭਾਰੀ ਬਾਰਿਸ਼ ਨੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਹੈ, ਉਥੇ ਹੀ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਫਗਵਾੜਾ 'ਚ ਹੋਈ ਲਗਾਤਾਰ ਬਾਰਿਸ਼ ਦੇ ਨਾਲ ਸਾਰਾ ਸ਼ਹਿਰ ਪਾਣੀ-ਪਾਣੀ ਹੋ ਗਿਆ ਹੈ। ਸੜਕਾਂ 'ਤੇ ਖੜ੍ਹੇ ਪਾਣੀ ਦੇ ਕਰਕੇ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ। ਅੱਜ ਹੋਈ ਇਸ ਭਾਰੀ ਬਾਰਿਸ਼ ਨੇ ਨਗਰ-ਨਿਗਮ ਦੀ ਖਰਾਬ ਕਾਰਜਪ੍ਰਣਾਲੀ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਭਾਰੀ ਬਾਰਿਸ਼ ਦੇ ਕਾਰਨ ਫਗਵਾੜਾ 'ਚ ਹੜ ਵਰਗੇ ਹਾਲਾਤ ਬਣ ਗਏ ਹਨ।
