ਪੰਜਾਬ ''ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ ''ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
Monday, Aug 10, 2026 - 05:50 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ 5 ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 10 ਅਤੇ 11 ਅਗਸਤ ਨੂੰ ਉੱਤਰੀ ਪੰਜਾਬ ਦੇ ਜ਼ਿਲ੍ਹੇ ਖ਼ਾਸ ਕਰਕੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ 75 ਤੋਂ 100 ਫ਼ੀਸਦੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਰਗੇ ਕਈ ਜ਼ਿਲ੍ਹਿਆਂ 'ਚ 50 ਤੋਂ 75 ਫ਼ੀਸਦੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਦੱਖਣੀ-ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਾਜ਼ਿਲਕਾ ਅਤੇ ਮੁਕਤਸਰ 'ਚ ਹਲਕੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼

ਉਥੇ ਹੀ 12 ਅਗਸਤ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਸੂਬੇ 'ਚ ਮੀਂਹ ਦੀ ਰਫ਼ਤਾਰ 'ਚ ਕੁਝ ਕਮੀ ਆਉਣ ਦੀ ਸੰਭਾਵਨਾ ਹੈ। ਇਸ ਦਿਨ ਸਿਰਫ਼ ਪਠਾਨਕੋਟ, ਹੁਸ਼ਿਆਰਪੁਰ,ਰੂਪਨਗਰ ਅਤੇ ਬਠਿੰਡਾ, ਮਾਨਸਾ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। 13 ਅਗਸਤ ਤੋਂ ਨੂੰ ਮੀਂਹ ਦਾ ਪ੍ਰਭਾਵ ਵੇਖਣ ਨੂੰ ਮਿਲੇਗਾ। ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਵਿੱਚ ਹੀ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮਾਲਵਾ ਦੇ ਬਾਕੀ ਹਿੱਸੇ ਅਤੇ ਪੱਛਮੀ ਪੰਜਾਬ 'ਚ ਹਲਕੀ ਬਾਰਿਸ਼ ਜਾਂ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਭਾਰੀ ਬਾਰਿਸ਼ ਦਾ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ ਵਿਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਡੇਟ ਤੋਂ ਸਪੱਸ਼ਟ ਹੈ ਕਿ ਅਗਲੇ ਕੁਝ ਦਿਨਾਂ 'ਚ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ 'ਚ ਮੀਂਹ ਦਾ ਜ਼ਿਆਦਾ ਜ਼ੋਰ ਰਹੇਗਾ, ਜਦਕਿ ਪੱਛਮੀ ਹਿੱਸੇ ਘੱਟ ਪ੍ਰਭਾਵਿਤ ਰਹਿਣਗੇ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
