ਪੰਜਾਬ 'ਚ ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੁੜ ਆਪਣੇ ਰੰਗ 'ਚ ਮੁੜੇਗਾ ਮਾਨਸੂਨ
Monday, Jul 25, 2022 - 11:27 AM (IST)
ਲੁਧਿਆਣਾ (ਸਲੂਜਾ) : ਪੰਜਾਬ ’ਚ ਇਸ ਸਮੇਂ ਮਾਨਸੂਨ ਕਮਜ਼ੋਰ ਪਿਆ ਹੈ। ਲੁਧਿਆਣਾ ’ਚ 2 ਮਿਲੀਮੀਟਰ ਮੀਂਹ ਸਮੇਤ ਇਕ ਦੋ ਸ਼ਹਿਰਾਂ ’ਚ ਮੀਂਹ ਪੈਣ ਹੋਣ ਦੀ ਖ਼ਬਰ ਹੈ। ਮੰਗਲਵਾਰ ਤੋਂ ਇਕ ਵਾਰ ਫਿਰ ਤੋਂ ਮਾਨਸੂਨ ਆਪਣੇ ਰੰਗ ’ਚ ਮੁੜ ਸਕਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ CM ਹਾਊਸ ਦਾ 10 ਹਜ਼ਾਰ ਰੁਪਏ ਦਾ ਕੱਟਿਆ ਗਿਆ ਚਲਾਨ, ਜਾਣੋ ਪੂਰਾ ਮਾਮਲਾ
ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 26 ਜੁਲਾਈ ਤੋਂ 28 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਵੱਧ ਰਹੇ ਤਾਪਾਮਾਨ ਦੇ ਪਾਰੇ ’ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਕੂਲ 'ਚ ਮੌਂਕੀਪਾਕਸ ਦੇ ਕੇਸ ਨੂੰ ਲੈ ਕੇ ਸਾਹਮਣੇ ਆਇਆ ਇਹ ਸੱਚ
ਇਸ ਤੋਂ ਪਹਿਲਾਂ ਪੰਜਾਬ 'ਚ ਹੋਈ ਭਾਰੀ ਬਰਸਾਤ ਕਾਰਨ ਪੂਰੇ ਸੂਬੇ ਅੰਦਰ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਸਨ। ਮੀਂਹ ਕਾਰਨ ਕਈ ਇਲਾਕਿਆਂ 'ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਡੁੱਬ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ