ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਹੋ ਗਈ ਵੱਡੀ ਭਵਿੱਖਬਾਣੀ
Sunday, Aug 03, 2025 - 06:10 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੋਇਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 7 ਅਗਸਤ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 3 ਘੰਟਿਆਂ ਲਈ ਸੂਬੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦੁਬਈ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ ਵਿਚ ਵੀ ਦਰਮਿਆਨੀ ਬਾਰਿਸ਼ ਦੱਸੀ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਅਚਾਨਕ ਆ ਖੜ੍ਹੀ ਵੱਡੀ ਮੁਸੀਬਤ! ਪਾਣੀ 'ਚ ਡੁੱਬੀ ਫ਼ਸਲ, ਆਰਜੀ ਬੰਨ੍ਹ ਟੁੱਟਣੇ ਸ਼ੁਰੂ
ਉਥੇ ਹੀ ਪੰਜਾਬ 'ਚ ਨੈਸ਼ਨਲ ਡਿਜ਼ਾਸਟਰ ਮੈਨਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਫੋਨਾਂ 'ਤੇ ਮੈਸਜ ਭੇਜ ਕੇ ਕਈ ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 4 ਅਗਸਤ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮੋਗਾ, ਬਠਿੰਡਾ, ਮਾਨਸਾ ਵਿਚ ਵੀ ਦਰਮਿਆਨੀ ਬਾਰਿਸ਼ ਦੱਸੀ ਗਈ ਹੈ। ਇਸੇ ਤਰ੍ਹਾਂ 5, 6 ਅਗਸਤ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 7 ਅਗਸਤ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਭਾਰੀ ਬਾਰਿਸ਼ ਦਰਮਿਆਨ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡੇ ਖ਼ਤਰੇ ਦੀ ਘੰਟੀ! ਡੁੱਬ ਚੱਲਿਆ ਪੰਜਾਬ ਦਾ ਇਹ ਪਿੰਡ, ਹੜ੍ਹ ਵਰਗੇ ਬਣੇ ਹਾਲਾਤ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e