ਪੰਜਾਬ ''ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ ''ਚ Alert
Wednesday, Sep 02, 2026 - 07:59 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ 6 ਸਤੰਬਰ ਤੱਕ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਕਈ ਹਿੱਸਿਆਂ 'ਚ ਭਾਰੀ ਅਤੇ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਵੇਖਣ ਨੂੰ ਮਿਲਣਗੀਆਂ।
ਅੱਜ ਲਈ ਕੀਤੀ ਗਈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਪੱਛਮੀ ਅਤੇ ਦੱਖਣ-ਪੱਛਮੀ ਹਿੱਸੇ ਜਿਵੇਂ ਕਿ ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਬਠਿੰਡਾ ਅਤੇ ਮੋਗਾ 'ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਤਰੀ ਹਿੱਸੇ ਦੇ ਦੋ ਜ਼ਿਲ੍ਹੇ ਪਠਾਨਕੋਟ ਅਤੇ ਗੁਰਦਾਸਪੁਰ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ 'ਚ ਕੁਝ ਖ਼ਾਸ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ

3 ਸਤੰਬਰ ਨੂੰ ਪੰਜ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਕਈ ਥਾਵਾਂ 'ਤੇ ਬਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹੇ ਲੁਧਿਆਣਾ, ਪਟਿਆਲਾ, ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਆਦਿ ਵਿੱਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
4 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ 'ਚ ਇੱਕਾ-ਦੁੱਕਾ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ। ਹਨ੍ਹੇਰੀ-ਝੱਖੜ ਦੀ ਵੀ ਸੰਭਾਵਨਾ ਰਹੇਗੀ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਦੇ ਬਾਕੀ ਰਹਿੰਦੇ ਸਾਰੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਆਦਿ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਪੈਣ ਦੇ ਆਸਾਰ ਬਣੇ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
5 ਅਤੇ 6 ਸਤਬੰਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਇਨ੍ਹਾਂ ਦੋ ਦਿਨਾਂ ਦੌਰਾਨ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ ਤੇ ਰੂਪਨਗਰ, ਮੋਹਾਲੀ, ਪਟਿਆਲਾ,ਫਤਿਹਗੜ੍ਹ ਸਾਹਿਬ ‘ਚ ਇੱਕਾ-ਦੁੱਕਾ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਇਸ ਰਿਪੋਰਟ ਤੋਂ ਸਾਫ਼ ਸੰਕੇਤ ਮਿਲਦੇ ਹਨ ਕਿ 3 ਸਤੰਬਰ ਤੋਂ ਬਾਅਦ ਪੂਰੇ ਪੰਜਾਬ ਵਿੱਚ ਮੌਸਮ ਸੁਹਾਵਣਾ ਹੋ ਜਾਵੇਗਾ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
