ਪੰਜਾਬ ''ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ
Wednesday, Aug 20, 2025 - 06:43 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਅੱਜ ਤੋਂ ਲੈ ਕੇ 24 ਅਗਸਤ ਤੱਕ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੌਰਾਨ ਪੰਜਾਬ ਵਿਚ ਅੱਜ ਅਤੇ 22, 23, 24 ਅਗਸਤ ਨੂੰ ਭਾਰੀ ਮੀਂਹ ਪਵੇਗਾ, ਜਦਕਿ 21 ਤਾਰੀਖ਼ ਸਬੰਧੀ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨ ਤਾਰਨ, ਲੁਧਿਆਣਾ, ਮੋਹਾਲੀ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਤਾਰੀਖ਼ਾਂ ਨੂੰ ਜੇਕਰ ਕਿਸੇ ਨੇ ਘੁੰਮਣ ਦੀ ਪਲਾਨਿੰਗ ਬਣਾਈ ਹੈ ਤਾਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਜਵਾਨ ਦੀ ਕੋਲਕਾਤਾ 'ਚ ਡਿਊਟੀ ਦੌਰਾਨ ਮੌਤ, 10 ਦਿਨ ਪਹਿਲਾਂ ਛੁੱਟੀ ਕੱਟ ਕੇ ਪਰਤਿਆ ਸੀ ਵਾਪਸ
ਉਥੇ ਹੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਤੋਂ ਬਣਨ ਵਾਲੇ ਮਾਹੌਲ ਤੋਂ ਪੰਜਾਬ ਦੇ ਸੈਂਟਰਲ ਹਲਕੇ ਵਿੱਚ ਮੀਂਹ ਦੇ ਕਾਫ਼ੀ ਆਸਾਰ ਬਣੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ ਤਾਂ ਉਥੇ ਹੀ ਕਈ ਥਾਵਾਂ 'ਤੇ ਬਣੇ ਹੜ੍ਹ ਵਰਗੇ ਹਾਲਾਤ ਨਾਲ ਵੀ ਕਾਫ਼ੀ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ
ਉਨ੍ਹਾਂ ਕਿਹਾ ਕਿ ਜਿੱਥੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਲੋੜ ਹੈ, ਉਥੇ ਹੀ ਕਿਸਾਨਾਂ ਨੂੰ ਵੀ ਪਾਣੀ ਦੀ ਨਿਕਾਸੀ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂਕਿ ਅਜਿਹੇ ਬਾਰਿਸ਼ ਵਰਗੇ ਹਾਲਾਤਾਂ ਵਿੱਚ ਫ਼ਸਲਾਂ ਖ਼ਰਾਬ ਨਾ ਹੋ ਸਕਣ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.4 ਡਿਗਰੀ ਵਧਿਆ ਹੈ। ਇਹ ਆਮ ਤਾਪਮਾਨ ਦੇ ਨੇੜੇ ਹੋ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e