ਸ੍ਰੀ ਕੀਰਤਪੁਰ ਸਾਹਿਬ ''ਚ ਭਾਰੀ ਮੀਂਹ ਕਾਰਨ ਖੱਡ ਉਫ਼ਾਨ ''ਤੇ, ਸਕੂਲੀ ਬੱਚੇ ਫਸੇ, ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
Thursday, Sep 18, 2025 - 02:10 PM (IST)

ਸ੍ਰੀ ਕੀਰਤਪੁਰ ਸਾਹਿਬ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤਬਦੀਲੀ ਵੇਖਣ ਨੂੰ ਮਿਲੀ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਵੇਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਦਾ ਕਹਿਰ ਵੇਖਣ ਨੂੰ ਮਿਲਿਆ। ਭਾਰੀ ਬਾਰਿਸ਼ ਦੇ ਕਾਰਨ ਪਿੰਡ ਦਬੂੜ ਦੀ ਖੱਡ ਉਫ਼ਾਨ 'ਤੇ ਹੈ। ਇਸ ਵਿਚਾਲੇ ਲੋਕ ਉਥੇ ਫਸੇ ਹੋਏ ਹਨ। ਸਕੂਲੀ ਬੱਚੇ ਅਤੇ ਕੰਮਕਾਜੀ ਲੋਕ ਖੱਜਲ-ਖੁਆਰ ਹੁੰਦੇ ਨਜ਼ਰ ਆਏ। ਪਿੰਡ ਦਬੂੜ ਦੀਆਂ ਖ਼ੌਫ਼ਨਾਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਤੁਸੀਂ ਵੇਖ ਸਕਦੇ ਹੋ ਕਿ ਭਾਰੀ ਬਾਰਿਸ਼ ਕਾਰਨ ਕੀ ਹਾਲਾਤ ਬਣੇ ਹੋਏ ਹਨ।
ਇਹ ਵੀ ਪੜ੍ਹੋ: ਸ਼ਰਮਨਾਕ! ਇੰਸਟਾਗ੍ਰਾਮ ਦੀ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਧੀ ਨੂੰ ਪੇਟ ਦਰਦ ਦੀ ਸ਼ਿਕਾਇਤ ਮਗਰੋਂ ਡਾਕਟਰ ਕੋਲ ਪੁੱਜੀ ਮਾਂ ਤੇ ਫਿਰ...
ਇਥੇ ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 18 ਅਤੇ 19 ਸਤੰਬਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ। ਆਈ. ਐੱਮ. ਡੀ. ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਖ਼ਾਸ ਤੌਰ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ ਵੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਯੂਪੀ ਦਾ ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ
ਇਹ ਵੀ ਪੜ੍ਹੋ: ਸਤਲੁਜ ਨੂੰ ਰੋਕਣ ਲਈ ਲਗਾਈਆਂ ਰੋਕਾਂ ਰੁੜੀਆਂ ! ਧੁੱਸੀ ਬੰਨ੍ਹ ਖ਼ਤਰੇ 'ਚ, ਘਰ ਖਾਲ੍ਹੀ ਕਰਨ ਲੱਗੇ ਲੋਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8