ਭਾਰੀ ਮੀਂਹ ਕਾਰਨ ਸ਼ਾਹਕੋਟ ਤੇ ਫਿਲੌਰ ਦੇ ਸਕੂਲਾਂ ’ਚ ਭਲਕੇ ਛੁੱਟੀ ਦਾ ਐਲਾਨ

Sunday, Jul 09, 2023 - 11:12 PM (IST)

ਭਾਰੀ ਮੀਂਹ ਕਾਰਨ ਸ਼ਾਹਕੋਟ ਤੇ ਫਿਲੌਰ ਦੇ ਸਕੂਲਾਂ ’ਚ ਭਲਕੇ ਛੁੱਟੀ ਦਾ ਐਲਾਨ

ਜਲੰਧਰ (ਬਿਊਰੋ) : ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਾਹਕੋਟ ਤੇ ਫਿਲੌਰ ਦੇ ਸਰਕਾਰੀ ਸਕੂਲਾਂ/ਪਿੰਡਾਂ ਤੇ ਸ਼ਹਿਰਾਂ ਦੇ ਕਾਫ਼ੀ ਹਿੱਸੇ ’ਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਕੀਤਾ ਗ੍ਰਿਫ਼ਤਾਰ

PunjabKesari

ਇਹ ਖ਼ਬਰ ਵੀ ਪੜ੍ਹੋ : ਭਾਰੀ ਬਰਸਾਤ ਦੌਰਾਨ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

ਇਨ੍ਹਾਂ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਜਲੰਧਰ ਦੇ ਸਬ-ਡਵੀਜ਼ਨ ਸ਼ਾਹਕੋਟ ਤੇ ਸਬ-ਡਵੀਜ਼ਨ ਫਿਲੌਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।


author

Manoj

Content Editor

Related News