ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

Sunday, Sep 13, 2026 - 06:01 PM (IST)

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਚੰਡੀਗੜ੍ਹ- ਪੰਜਾਬ 'ਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਲਈ 5 ਦਿਨਾਂ ਦੀ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਰਾਤ ਨੂੰ ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ 'ਚ ਗਰਜ-ਚਮਕ ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਦਕਿ ਮਾਝਾ ਤੇ ਦੁਆਬਾ ਦੇ ਜ਼ਿਲ੍ਹੇ ਕੋਈ ਵੱਡੀ ਚੇਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਇਸ ਦੇ ਨਾਲ ਹੀ 14 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਗਰਜ-ਚਮਕ ਨਾਲ ਮੀਂਹ ਦਾ ਯੈਲੋ ਅਲਰਟ ਰਹੇਗਾ, ਬਾਕੀ ਪੰਜਾਬ 'ਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 15 ਤੋਂ 17 ਸਤੰਬਰ ਨੂੰ ਲਗਭਗ ਪੂਰੇ ਪੰਜਾਬ 'ਚ ਗਰਜ-ਚਮਕ ਅਤੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਦੱਸ ਦੇਈਏ ਕਿ ਉੱਤਰੀ ਪੰਜਾਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਖੇਤਰ ਉੱਤੇ ਬਣਿਆ ਚੱਕਰਵਾਤੀ ਸਰਕੂਲੇਸ਼ਨ ਹੁਣ ਉੱਤਰੀ ਪੰਜਾਬ ਅਤੇ ਆਲੇ-ਦੁਆਲੇ ਦੇ ਖੇਤਰਾਂ ਉੱਤੇ 3.1 ਤੋਂ 5.8 ਕਿਲੋਮੀਟਰ ਦੀ ਉਚਾਈ ‘ਤੇ ਸਥਿਤ ਹੈ। ਇਸ ਨਾਲ ਖੇਤਰ ਵਿੱਚ ਮੀਂਹ ਅਤੇ ਬੱਦਲਵਾਈ ਦੀ ਸੰਭਾਵਨਾ ਵਧੇਗੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News