ਪੰਜਾਬ ਦੇ ਵੱਡੇ ਹਿੱਸੇ ''ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT

Saturday, Aug 23, 2025 - 10:50 AM (IST)

ਪੰਜਾਬ ਦੇ ਵੱਡੇ ਹਿੱਸੇ ''ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT

ਜਲੰਧਰ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ 'ਚ ਵੱਡੇ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸੂਬੇ ਦੇ ਵੱਡੇ ਹਿੱਸੇ 'ਚ ਬਹੁਤ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤੀ ਗਿਆ ਹੈ। ਇਸੇ ਤਹਿਤ ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹੇ 'ਚ ਭਾਰੀ ਮੀਂਹ ਪੈਣ ਦੇ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਉੱਥੇ ਹੀ ਕਈ ਇਲਾਕਿਆਂ 'ਚ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।  ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਤੇ 26 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਲਈ CM ਮਾਨ ਦਾ ਵੱਡਾ ਕਦਮ, ਹੁਣ ਹਰ ਨਾਗਰਿਕ ਨੂੰ ਮਿਲੇਗੀ ਖ਼ਾਸ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News