ਪੰਜਾਬ ''ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

Sunday, Apr 20, 2025 - 10:51 AM (IST)

ਪੰਜਾਬ ''ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

ਚੰਡੀਗੜ੍ਹ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅਨੁਸਾਰ ਅੱਜ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਤੂਫ਼ਾਨ ਅਤੇ ਬਿਜਲੀ ਗਰਜਨ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।  

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।  ਜਿਸ ਕਾਰਨ ਪੰਜਾਬ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਲੂ ਪੈਣ ਦੇ ਆਸਾਰ ਬਣ ਸਕਦੇ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News