ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਸੂਬੇ 'ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
Sunday, Jul 28, 2024 - 10:18 AM (IST)
ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਨੇ ਹੁਣ ਤੱਕ ਖੁੱਲ੍ਹ ਕੇ ਆਪਣਾ ਰੰਗ ਨਹੀਂ ਦਿਖਾਇਆ ਸੀ ਪਰ ਹੁਣ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ 11 ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰਨਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
ਇਹ ਵੀ ਪੜ੍ਹੋ : ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਸੂਬੇ 'ਚ ਭਾਵੇਂ ਤਾਪਮਾਨ 'ਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਜ਼ਿਲ੍ਹੇ 'ਚ 39.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜਦੋਂ ਕਿ ਫਤਿਹਗੜ੍ਹ ਸਾਹਿਬ 'ਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : PGI ਬਾਹਰ ਨਿਹੰਗ ਸਿੰਘ ਨੇ ਕੀਤੀ ਵੱਡੀ ਵਾਰਦਾਤ, ਮਗਰੋਂ ਚੌਰਾਹੇ 'ਤੇ ਖੜ੍ਹੇ ਹੋ ਲਹਿਰਾਈ ਤਲਵਾਰ
ਦੱਸਣਯੋਗ ਹੈ ਕਿ ਪੰਜਾਬ 'ਚ ਇਸ ਵਾਰ ਮਾਨਸੂਨ ਮੱਠਾ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਕਾਰਨ ਲੋਕ ਬੀਮਾਰ ਹੋ ਰਹੇ ਹਨ। ਮੌਸਮ ਵਿਭਾਗ ਵਲੋਂ ਸੂਬੇ 'ਚ 28-29 ਜੁਲਾਈ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਜਦੋਂ ਕਿ 30 ਅਤੇ 31 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਾਲ ਜੁਲਾਈ ਮਹੀਨੇ 'ਚ ਆਮ ਨਾਲੋਂ 43 ਫ਼ੀਸਦੀ ਘੱਟ ਮੀਂਹ ਪਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8