ਅੱਧੀ ਰਾਤੀਂ ਪੰਜਾਬ ''ਚ ਹੋਈ ਜ਼ੋਰਦਾਰ ਬਾਰਿਸ਼, ਸੜਕਾਂ ਹੋ ਗਈਆਂ ''ਜਲ ਮਗਨ''
Thursday, Jul 04, 2024 - 04:11 AM (IST)
ਜਲੰਧਰ- ਪੰਜਾਬ 'ਚ ਮਾਨਸੂਨ ਦਸਤਕ ਦੇ ਚੁੱਕਾ ਹੈ। ਇਸ ਵਾਰ ਇਹ ਮੌਸਮ ਪਹਿਲਾਂ ਨਾਲੋਂ ਵੀ 6 ਦਿਨ ਪਹਿਲਾਂ ਹੀ ਆ ਗਿਆ ਹੈ। ਬੱਦਲਾਂ ਤੇ ਬਰਸਾਤ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਕਈ ਲੋਕਾਂ ਲਈ ਮੁਸ਼ਕਲਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ।
ਬੁੱਧਵਾਰ-ਵੀਰਵਾਰ ਦੀ ਅੱਧੀ ਰਾਤ ਨੂੰ ਹੋਈ ਜ਼ੋਰਦਾਰ ਬਰਸਾਤ ਨੇ ਜਲੰਧਰ ਤੇ ਆਸਪਾਸ ਦੇ ਇਲਾਕੇ ਜਲਮਗਨ ਕਰ ਦਿੱਤੇ ਹਨ। ਲਗਾਤਾਰ ਹੋਈ ਬਾਰਿਸ਼ ਨੇ ਸੜਕਾਂ ਤੇ ਖੇਤਾਂ 'ਚ ਪਾਣੀ ਖੜ੍ਹਾ ਕਰ ਦਿੱਤਾ ਹੈ। ਇਸ ਬਰਸਾਤ ਕਾਰਨ ਦੇਰ ਰਾਤ ਨੂੰ ਆਉਣ-ਜਾਣ ਵਾਲੇ ਲੋਕਾਂ ਲਈ ਮੁਸੀਬਤ ਖੜ੍ਹੀ ਕਰ ਦਿੱਤੀ, ਉੱਥੇ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਜਦੋਂ ਬੰਬ ਵਰਗੇ ਧਮਾਕੇ ਦੀ ਆਵਾਜ਼ ਨਾਲ ਦਹਿਲ ਉੱਠਿਆ ਫੋਕਲ ਪੁਆਇੰਟ
ਇਸ ਬਾਰਿਸ਼ ਕਾਰਨ ਝੋਨੇ ਦੀ ਫਸਲ ਲਗਾਉਣ 'ਚ ਵੀ ਕਾਫ਼ੀ ਮਦਦ ਮਿਲੇਗੀ। ਕਿਸਾਨਾਂ ਨੂੰ ਝੋਨੇ ਲਈ ਸਿੰਚਾਈ ਕਰਨ ਲਈ ਜ਼ਮੀਨੀ ਤੇ ਨਹਿਰੀ ਪਾਣੀ 'ਤੇ ਨਿਰਭਰ ਰਹਿਣਾ ਪੈ ਰਿਹਾ ਸੀ, ਪਰ ਹੁਣ ਇਸ ਜ਼ੋਰਦਾਰ ਬਾਰਿਸ਼ ਨੇ ਉਨ੍ਹਾਂ ਲਈ ਵੀ ਕੰਮ ਆਸਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਮਾਨਸੂਨ ਦੇ ਦਸਤਕ ਦੇਣ ਤੋਂ ਬਾਅਦ ਬਾਰਿਸ਼ਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਕੁੱਲ 20 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਮੌਸਮ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰੁਖ਼ ਅਪਣਾਉਂਦਾ ਹੈ।
ਇਹ ਵੀ ਪੜ੍ਹੋ- ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ, ਕਿਹਾ- ''ਸ਼੍ਰੋਮਣੀ ਕਮੇਟੀ 'ਤੇ ਪੂਰੀ ਤਰ੍ਹਾਂ ਬਾਦਲ ਪਰਿਵਾਰ ਦਾ ਕਬਜ਼ਾ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e