ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

Monday, Feb 09, 2026 - 07:28 PM (IST)

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

ਵੈੱਬ ਡੈਸਕ : ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ ਕਈ ਸੂਬਿਆਂ 'ਚ 10, 11 ਅਤੇ 12 ਫਰਵਰੀ ਲਈ ਭਾਰੀ ਬਾਰਿਸ਼ ਦਾ ਹਾਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ, ਇਸ ਸਾਲ ਮਾਨਸੂਨ ਦਾ ਪ੍ਰਦਰਸ਼ਨ ਕਾਫ਼ੀ ਵਧੀਆ ਰਿਹਾ ਹੈ ਤੇ 2026 'ਚ ਵੀ ਚੰਗੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਉੱਤਰ ਭਾਰਤ 'ਚ ਠੰਡ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ ਪਰ ਦੱਖਣੀ ਤੇ ਉੱਤਰ-ਪੂਰਬੀ ਭਾਰਤ 'ਚ ਮੀਂਹ ਦਾ ਸਿਲਸਿਲਾ ਅਜੇ ਵੀ ਜਾਰੀ ਹੈ।

ਹਿਮਾਚਲ 'ਚ ਬਰਫ਼ਬਾਰੀ ਤੇ ਕੇਰਲ 'ਚ ਤੇਜ਼ ਹਵਾਵਾਂ ਦਾ ਅਲਰਟ

ਹਿਮਾਚਲ ਪ੍ਰਦੇਸ਼ 'ਚ 10 ਤੋਂ 12 ਫਰਵਰੀ ਤੱਕ ਤੇਜ਼ ਬਾਰਿਸ਼ ਤੇ ਉੱਚਾਈ ਵਾਲੇ ਖੇਤਰਾਂ 'ਚ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸ ਕਾਰਨ ਸੜਕਾਂ 'ਤੇ ਫਿਸਲਣ ਵਧ ਸਕਦੀ ਹੈ ਤੇ ਤਾਪਮਾਨ 'ਚ ਭਾਰੀ ਗਿਰਾਵਟ ਆ ਸਕਦੀ ਹੈ। ਇਸੇ ਤਰ੍ਹਾਂ ਕੇਰਲ 'ਚ ਵੀ ਭਾਰੀ ਬਾਰਿਸ਼ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਤੱਟਵਰਤੀ ਅਤੇ ਖੁੱਲ੍ਹੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ ਦਾ ਸਭ ਤੋਂ ਕਾਰਗਰ ਨੁਸਖਾ

ਪੰਜਾਬ ਤੇ ਹਰਿਆਣਾ ਸਮੇਤ ਇਨ੍ਹਾਂ ਸੂਬਿਆਂ 'ਚ ਪਏਗਾ ਮੀਂਹ

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਕਰਨਾਟਕ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਅਤੇ ਲਦਾਖ ਵਿੱਚ ਵੀ ਮੌਸਮ ਖਰਾਬ ਰਹਿਣ ਦੇ ਸੰਕੇਤ ਹਨ। ਅੰਡੇਮਾਨ-ਨਿਕੋਬਾਰ, ਲਕਸ਼ਦੀਪ ਅਤੇ ਪੁਡੂਚੇਰੀ ਵਰਗੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ।

ਪ੍ਰਸ਼ਾਸਨ ਦੀ ਲੋਕਾਂ ਨੂੰ ਸਲਾਹ

ਖਰਾਬ ਮੌਸਮ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੇਲੋੜੀ ਯਾਤਰਾ ਤੋਂ ਬਚਣ, ਖਾਸ ਕਰ ਕੇ ਪਹਾੜੀ ਤੇ ਤੱਟਵਰਤੀ ਇਲਾਕਿਆਂ 'ਚ ਰਹਿਣ ਵਾਲੇ ਲੋਕ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ। ਲੋਕਾਂ ਨੂੰ ਮੌਸਮ ਦੀਆਂ ਤਾਜ਼ਾ ਅਪਡੇਟਾਂ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News