ਗਰਮੀ ਝੱਲ ਰਹੇ ਚੰਡੀਗੜ੍ਹ ਵਾਸੀਆਂ ਦੇ ਚਿਹਰੇ ਖਿੜ੍ਹੇ, ਤੇਜ਼ ਬਾਰਸ਼ ਕਾਰਨ ਮੌਸਮ ਹੋਇਆ ਸੁਹਾਵਣਾ (ਤਸਵੀਰਾਂ)

08/19/2017 11:52:26 AM

ਚੰਡੀਗੜ੍ਹ : ਸ਼ਹਿਰ 'ਚ ਸ਼ਨੀਵਾਰ ਸਵੇਰ ਤੋਂ ਲਗਾਤਾਰ ਭਾਰੀ ਬਾਰਸ਼ ੇਨੇ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦਿਵਾਈ ਹੈ। ਆਸਮਾਨ 'ਚ ਕਾਲੇ ਬੱਦਲ ਛਾਏ ਹੋਣ ਅਤੇ ਬਾਰਸ਼ ਨਾਲ ਜਿੱਥੇ ਲੋਕ ਇਸ ਸੁਹਾਵਣੇ ਮੌਸਮ ਦਾ ਆਨੰਦ ਮਾਣ ਰਹੇ ਹਨ, ਉੱਥੇ ਹੀ ਸਵੇਰ ਦੇ ਸਮੇਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਕੰਮਾਂ-ਕਾਰਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਤੇਜ਼ ਬਾਰਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਵਾਹਨਾਂ ਦਾ ਲੰਬਾ ਜਾਮ ਲੱਗਾ ਹੋਇਆ ਹੈ। ਫਿਲਹਾਲ ਇੰਨੀ ਗਰਮੀ ਦੇ ਮੌਸਮ 'ਚ ਬਾਰਸ਼ ਹੋਣ ਕਾਰਨ ਮੌਸਮ ਕੂਲ-ਕੂਲ ਹੋ ਗਿਆ ਅਤੇ ਲੋਕ ਘਰਾਂ, ਦਫਤਰਾਂ ਅਤੇ ਦੁਕਾਨਾਂ 'ਚ ਬੈਠਕ ਕੇ ਇਸ ਮੌਸਮ ਦਾ ਮਜ਼ਾ ਲੈਂਦੇ ਹੋਏ ਨਜ਼ਰ ਆ ਰਹੇ ਹਨ।