ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

Monday, Mar 16, 2026 - 05:27 PM (IST)

ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਆਈ ਤਬਦੀਲੀ ਤੋਂ ਬਾਅਦ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਬੀਤੇ ਦਿਨ ਤੋਂ ਪੰਜਾਬ ਵਿਚ ਮੌਸਮ ਸੁਹਾਵਣਾ ਹੋਇਆ ਪਿਆ ਹੈ ਅਤੇ ਜ਼ਿਲ੍ਹਿਆਂ ਵਿਚ ਲਗਾਤਾਰ ਬਾਰਿਸ਼ ਹੋਣ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 21 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ, ਜਿਨ੍ਹਾਂ ਵਿਚ ਤਿੰਨ ਦਿਨ ਅਹਿਮ ਹਨ। ਤਿੰਨ ਦਿਨ ਲਗਾਤਾਰ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਚਮਕਣ, ਹਨ੍ਹੇਰੀ-ਤੂਫ਼ਨਾ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

PunjabKesari

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਲਗਭਗ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਅਗਲੇ 5-7 ਦਿਨਾਂ ਤੱਕ ਮੌਸਮ ਬਦਲਦਾ ਹੋਇਆ ਨਜ਼ਰ ਆਵੇਗਾ। ਇਸੇ ਕਾਰਨ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਫਿਲਹਾਲ ਜਾਰੀ ਹੋਏ ਅਨੁਮਾਨ ਮੁਤਾਬਕ 20 ਮਾਰਚ ਤੋਂ ਬਾਅਦ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ 'ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਜਤਾਈ ਹੈ। 21 ਤਾਰੀਖ਼ ਤੋਂ ਮੌਸਮ ਆਮ ਹੋਵੇਗਾ। 

ਇਹ ਵੀ ਪੜ੍ਹੋ: ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ

ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਘਟਿਆ ਹੈ ਪਰ ਇਹ ਫਿਰ ਵੀ ਆਮ ਨਾਲੋਂ 5.8 ਡਿਗਰੀ ਵੱਧ ਰਿਹਾ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੇ ਗਰਮ ਕੱਪੜੇ ਅੰਦਰ ਰੱਖ ਦਿੱਤੇ ਸਨ ਪਰ ਅੱਜ ਮੀਂਹ ਕਾਰਨ ਲੋਕਾਂ ਨੂੰ ਵਿੰਡ ਸ਼ੀਟਰ ਦੀ ਵਰਤੋਂ ਕਰਦਿਆਂ ਵੇਖਿਆ ਗਿਆ। ਮੁੜ ਠੰਡ ਦਾ ਅਹਿਸਾਸ ਹੁੰਦਿਆਂ ਵੇਖ ਪੰਜਾਬ ਵਾਸੀਆਂ ਨੇ ਜੈਕਟਾਂ ਕੱਢ ਲਈਆਂ ਹਨ। ਮਾਹਿਰਾਂ ਵਲੋਂ ਬਦਲ ਰਹੇ ਮੌਸਮ ਵਿਚ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਕਿਉਂਕਿ ਅਜਿਹੇ ਮੌਸਮ ਵਿਚ ਸਿਹਤ ਖ਼ਰਾਬ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News