ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
Wednesday, Mar 26, 2025 - 06:25 PM (IST)

ਜਲੰਧਰ- ਪੰਜਾਬ 'ਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ। ਇਸ ਦਰਮਿਆਨ ਮੌਸਮ ਵਿਭਾਗ ਵੱਲੋਂ ਬੁੱਧਵਾਰ ਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਵੀਰਵਾਰ ਤੋਂ ਬਾਅਦ, ਸ਼ੁੱਕਰਵਾਰ ਤੋਂ ਮੌਸਮ ਇੱਕ ਵਾਰ ਫਿਰ ਖੁਸ਼ਕ ਰਿਹਾ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਪੰਜਾਬ ਦੇ ਤਾਪਮਾਨ ਵਿਚ ਤਬਦੀਲੀ ਗੁਆਂਢੀ ਸੂਬਿਆਂ 'ਚ ਬਦਲ ਰਹੇ ਮੌਸਮ ਕਾਰਨ ਹੋ ਰਹੀ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਵੀ ਪਵੇਗਾ। ਵਿਭਾਗ ਅਨੁਸਾਰ ਅੱਜ ਤਾਪਮਾਨ ਬੇਸ਼ੱਕ ਸਥਿਰ ਰਹੇਗਾ ਪਰ ਵੀਰਵਾਰ ਤੋਂ ਤਾਪਮਾਨ 2 ਤੋਂ 4 ਡਿਗਰੀ ਤੱਕ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖਾਸ ਤੌਰ 'ਤੇ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਤੂਫਾਨਾਂ ਦੀ ਸੰਭਾਵਨਾ ਨੂੰ ਦੇਖਦੇ ਹੋਏ, ਪੱਕੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਇੱਥੇ ਦੱਸ ਦੇਈਏ ਕਿ ਮਾਹਿਰਾਂ ਦਾ ਕਹਿਣਾ ਹੈ ਕਿ 28 ਮਾਰਚ ਬਾਅਦ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫ਼ਤੇ ਤੱਕ ਇਹ ਕਈ ਥਾਵਾਂ 'ਤੇ 34 ਤੋਂ 36 ਡਿਗਰੀ ਤਾਪਮਾਨ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8