ਪੰਜਾਬ ''ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ''ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert
Sunday, Jul 06, 2025 - 12:08 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਭਾਰੀ ਬਾਰਿਸ਼ ਦੀ ਭਵਿੱਖਬਾਣੀ ਅਨੁਸਾਰ ਅੱਜ ਸਵੇਰੇ ਤੜਕਸਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਬੇਸ਼ੱਕ ਇਸ ਬਾਰਿਸ਼ ਦੇ ਨਾਲ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਮੋਹਲੇਧਾਰ ਹੋ ਰਹੀ ਬਾਰਿਸ਼ ਦੇ ਚਲਦਿਆਂ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ ਐਕਸ਼ਨ
ਹੁਸ਼ਿਆਰਪੁਰ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਘਰ ਤੋਂ ਲੈ ਕੇ ਖੇਤਾਂ ਤੱਕ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਅੱਜ ਐਤਵਾਰ ਦਾ ਦਿਨ ਹੋਣ ਕਾਰਨ ਆਮ ਤੌਰ 'ਤੇ ਘਰੇਲੂ ਫੰਕਸ਼ਨ ਬਹੁ-ਗਿਣਤੀ ਵਿੱਚ ਹੁੰਦੇ ਹਨ ਪਰ ਬਾਰਿਸ਼ ਦੇ ਕਾਰਨ ਲੋਕਾਂ ਨੂੰ ਇਨ੍ਹਾਂ ਫੰਕਸ਼ਨਾਂ 'ਚ ਸ਼ਾਮਿਲ ਹੋਣ ਸਮੇਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ। ਭਾਰੀ ਬਾਰਿਸ਼ ਕਾਰਨ ਜਿੱਥੇ ਨੀਵੇ ਇਲਾਕਿਆਂ ਅਤੇ ਖੇਤਾਂ ਵਿੱਚ ਪਾਣੀ ਭਰ ਗਿਆ, ਉੱਥੇ ਹੀ ਖ਼ਸਤਾ ਹਾਲਤ ਸੜਕਾਂ ਦੇ ਟੋਇਆਂ ਵਿੱਚ ਵੀ ਪਾਣੀ ਭਰ ਗਿਆ ਅਤੇ ਜਿਸ ਦੇ ਕਾਰਨ ਇਨ੍ਹਾਂ ਸੜਕਾਂ ਦੀ ਹਾਲਤ ਹੋਰ ਜ਼ਿਆਦਾ ਬਦ ਤੋਂ ਬਦਤਰ ਹੋ ਰਹੀ ਹੈ।
ਬਾਰਿਸ਼ ਕਾਰਨ ਝੁੱਗੀ-ਚੌਪੜੀ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਲ੍ਹ ਮਿਲਾ ਕੇ ਹੋ ਰਹੀ ਮੋਹਲੇਧਾਰ ਬਾਰਿਸ਼ ਕਿਤੇ ਰਾਹਤ ਅਤੇ ਕਿਤੇ ਆਫ਼ਤ ਲੈ ਕੇ ਆਈ ਹੈ। ਮੌਸਮ ਵਿਭਾਗ ਨੇ ਤਰਨਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਰਾਤ 9.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਹੈ। ਉਧਰ ਦੂਜੇ ਪਾਸੇ ਜੇਕਰ ਗੱਲ ਕਰੀਏ ਤਾਂ ਇਸ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਹਾੜੀ ਸਾਉਣੀ ਦੀ ਪ੍ਰਮੁੱਖ ਝੋਨੇ ਦੀ ਫ਼ਸਲ ਦੀ ਬਿਜਾਈ ਅਤੇ ਲੁਆਈ ਟਾਂਡਾ ਦੇ ਬੇਟ ਖੇਤਰ ਵਿੱਚ ਵੱਡੇ ਰਕਬੇ ਵਿੱਚ ਕੀਤੀ ਗਈ ਹੈ।
ਇਹ ਵੀ ਪੜ੍ਹੋ: CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ
ਇਸ ਸਬੰਧੀ ਜਦੋਂ ਸੇਵਾ ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਬਰਸਾਤ ਫ਼ਸਲਾਂ ਲਈ ਲਾਹੇਵੰਦ ਹੈ ਪਰ ਜੇਕਰ ਜ਼ਿਆਦਾ ਬਰਸਾਤ ਹੁੰਦੀ ਹੈ ਤਾਂ ਇਸ ਨਾਲ ਕਈ ਫ਼ਸਲਾਂ ਦਾ ਨੁਕਸਾਨ ਵੀ ਹੋ ਸਕਦਾ ਹੈ। ਉਥੇ ਹੀ ਜੇਕਰ ਦੂਜੇ ਪਾਸੇ ਗੱਲ ਕਰੀਏ ਤਾਂ ਪਿਛਲੇ ਦਿਨੀਂ ਹਿਮਾਚਲ ਵਿੱਚ ਪੈ ਰਹੇ ਭਾਰੀ ਬਾਰਿਸ਼ ਕਾਰਨ ਇਲਾਕੇ ਦੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਬੇਸ਼ੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਪਰ ਲਗਾਤਾਰ ਭਾਰੀ ਮੀਂਹ ਦੇ ਚਲਦਿਆਂ ਪੈਦਾ ਹੋਣ ਵਾਲੇ ਹਾਲਾਤ ਬਾਰੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ।
ਬਾਰਿਸ਼ ਕਾਰਨ ਪਾਣੀ ਅਤੇ ਖ਼ਸਤਾ ਹਾਲਤ ਮਕਾਨਾਂ ਡਿੱਗਣ ਜਾਂ ਨੁਕਸਾਨੇ ਜਾਣ ਦਾ ਵੀ ਖ਼ਦਸ਼ਾ ਹੈ ਕਿਉਂਕਿ ਪਹਿਲਾਂ ਹੀ ਟਾਂਡਾ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਸੀ, ਜਿਸ ਦੌਰਾਨ ਦੋ ਮੰਜ਼ਿਲਾਂ ਇਮਾਰਤ ਵਿੱਚ ਸੌਂ ਰਹੇ ਪ੍ਰਵਾਸੀ ਮਜ਼ਦੂਰਾਂ ਅਤੇ ਖ਼ਸਤਾ ਹਾਲਤ ਮਕਾਨ ਦੀ ਛੱਤ ਡਿੱਗ ਗਈ ਸੀ, ਜਿਸ ਕਾਰਨ ਪਰਿਵਾਰ ਦੇ 6 ਜੀਆਂ ਚੋਂ ਪਰਿਵਾਰ ਦੇ ਮੁਖੀ ਸਮੇਤ 2 ਬੱਚੀਆਂ ਦੀ ਵੀ ਮੌਤ ਹੋ ਗਈ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਭਾਰੀ ਬਾਰਿਸ਼ ਵਿੱਚ ਅਜਿਹੇ ਮਕਾਨਾਂ 'ਚ ਨਾ ਰਹਿਣ ਦੀ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e