ਤੇਜ਼ ਮੀਂਹ ਤੇ ਠੰਡੀਆਂ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ

Tuesday, Feb 13, 2018 - 02:47 AM (IST)

ਹੁਸ਼ਿਆਰਪੁਰ, (ਘੁੰਮਣ)- ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ ਅਤੇ ਠੰਡ ਨੇ ਜ਼ੋਰ ਫੜ ਲਿਆ ਹੈ। ਬੀਤੀ ਦੇਰ ਰਾਤ ਪਏ ਤੇਜ਼ ਮੀਂਹ ਅਤੇ ਚੱਲੀਆਂ ਠੰਡੀਆਂ ਹਵਾਵਾਂ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਲੋਕ ਮੁੜ ਗਰਮ ਕੱਪੜੇ ਪਾਉਣ ਅਤੇ ਅੱਗ ਅੱਗੇ ਬੈਠਣ ਲਈ ਮਜਬੂਰ ਹੋ ਗਏ ਹਨ। ਕੁਝ ਦਿਨਾਂ ਤੋਂ ਦਿਨ ਪੱਧਰੇ ਚੱਲਣ ਅਤੇ ਤੇਜ਼ ਧੁੱਪ ਨਿਕਲਣ ਕਾਰਨ ਗਰਮੀ ਦੇ ਮੌਸਮ ਦਾ ਆਗਾਜ਼ ਹੁੰਦਾ ਨਜ਼ਰ ਆ ਰਿਹਾ ਸੀ ਪਰ ਅਚਾਨਕ ਮੌਸਮ ਨੇ ਤੇਵਰ ਬਦਲ ਲਏ ਹਨ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਠਾਰਨਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਸਕੂਲਾਂ-ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 
ਖੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਕਣਕ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਸਰਦੀ ਦੇ ਮੌਸਮ ਵਿਚ ਪਏ ਮੀਂਹ ਨਾਲ ਕਣਕ ਨੂੰ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਲੱਗਣ ਦਾ ਡਰ ਨਹੀਂ ਹੁੰਦਾ ਅਤੇ ਇਸ ਦਾ ਝਾੜ ਵੀ ਵਧੇਰੇ ਮਿਲਦਾ ਹੈ। ਗਰਮ ਰੁੱਤ ਜਲਦ ਸ਼ੁਰੂ ਹੋ ਜਾਣ ਨਾਲ ਕਣਕ ਦੀ ਫ਼ਸਲ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ।


Related News