ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
Tuesday, Jun 24, 2025 - 06:43 PM (IST)

ਜਲੰਧਰ- ਪੰਜਾਬ ਵਿਚ ਮਾਨਸੂਨ ਨੇ ਆਪਣੇ ਪੈਰ ਪਸਾਰਣ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਅੱਜ ਰਾਤ ਤੱਕ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ ਤੇ ਲੁਧਿਆਣਾ 'ਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। 25 ਜੂਨ ਨੂੰ ਉੱਤਰੀ ਅਤੇ ਪੂਰਬੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਸੰਗਰੂਰ ) ਵਿੱਚ ਭਾਰੀ ਮੀਂਹ ਦੀ ਸੰਭਾਵਨਾ। ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਲਈ ਸਾਵਧਾਨ ਦੀ ਰਹਿਣ ਦੀ ਚਿਤਾਵਨੀ ਹੈ। ਉੱਥੇ ਹੀ 26, 27 ਤੇ 28 ਜੂਨ ਨੂੰ ਪੰਜਾਬ ਦੇ ਵੱਡੇ ਹਿੱਸੇ (ਜਿਵੇਂ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਬਰਨਾਲਾ, ਲੁਧਿਆਣਾ, ਰੂਪਨਗਰ) ਵਿੱਚ ਬਿਜਲੀ , ਤੂਫ਼ਾਨ ਅਤੇ ਭਾਰੀ ਮੀਂਹ ਪਵੇਗਾ।
ਇਹ ਵੀ ਪੜ੍ਹੋ- ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8