ਪੰਜਾਬ ਦੇ ਮੌਸਮ ਦੀ ਜਾਣੋ Latest Update! 4 ਜ਼ਿਲ੍ਹੇ ਰਹਿਣ Alert, ਵਿਗੜ ਸਕਦੇ ਨੇ ਹਾਲਾਤ
Monday, Aug 11, 2025 - 11:39 AM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਨਵਾਂਸ਼ਹਿਰ ਵਿਚ ਭਾਰੀ ਬਾਰਿਸ਼ ਹੋਵੇਗੀ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਆਮ ਵਾਂਗ ਰਹਿ ਸਕਦਾ ਹੈ। ਉਥੇ ਹੀ 12 ਅਗਸਤ ਨੂੰ ਵੀ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਇਸ ਦੇ ਬਾਅਦ 13, 14 ਅਗਸਤ ਨੂੰ ਫਿਰ ਤੋਂ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 15 ਅਗਸਤ ਨੂੰ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਭਿਆਨਕ ਹਾਦਸਾ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
ਪੰਜਾਬ 'ਚ ਕਮਜ਼ੋਰ ਹੋ ਰਿਹਾ ਮਾਨਸੂਨ
ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਕਮਜ਼ੋਰ ਪੈ ਰਿਹਾ ਹੈ। 1 ਜੂਨ ਤੋਂ 10 ਅਗਸਤ ਤੱਕ ਸੂਬੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਆਮ ਨਾਲੋਂ 7 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਆਮ ਤੌਰ 'ਤੇ ਇਨ੍ਹਾਂ ਦਿਨਾਂ ਦੌਰਾਨ ਸੂਬੇ ਵਿੱਚ 279.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ ਪਰ ਇਨ੍ਹਾਂ ਦਿਨਾਂ ਦੌਰਾਨ ਸਿਰਫ਼ 259.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਦੂਜੇ ਪਾਸੇ ਜੇਕਰ ਅਸੀਂ 1 ਤੋਂ 10 ਅਗਸਤ ਦੀ ਗੱਲ ਕਰੀਏ ਤਾਂ ਇਨ੍ਹਾਂ 10 ਦਿਨਾਂ ਦੌਰਾਨ ਆਮ ਨਾਲੋਂ 32 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਜਦਕਿ ਆਮ ਤੌਰ 'ਤੇ ਸੂਬੇ ਵਿੱਚ 63.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ ਪਰ ਹੁਣ ਤੱਕ ਇਥੇ ਸਿਰਫ਼ 43.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਮੌਸਮ ਕੇਂਦਰ ਅਨੁਸਾਰ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਥੋੜ੍ਹਾ ਵਾਧਾ ਹੋਇਆ ਹੈ। ਫਿਰ ਵੀ ਤਾਪਮਾਨ ਆਮ ਦੇ ਆਸ-ਪਾਸ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਿਹਾ। ਲੁਧਿਆਣਾ ਦਾ ਤਾਪਮਾਨ 34.2 ਡਿਗਰੀ ਸੈਲਸੀਅਸ, ਪਟਿਆਲਾ ਦਾ 35.5 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਦਾ 34.6 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ 0.5 ਮਿਲੀਮੀਟਰ ਅਤੇ ਪਟਿਆਲਾ ਵਿੱਚ 0.4 ਮਿਲੀਮੀਟਰ ਮੀਂਹ ਪਿਆ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e