ਤੇਜ਼ ਮੀਂਹ ਨੇ ਦੀਨਾਨਗਰ ਨਗਰ ਕੌਂਸਲ ਦੀ ਖੋਲੀ ਪੋਲ, ਗਲੀਆਂ ਹੋਈਆਂ ਪਾਣੀ-ਪਾਣੀ
Friday, Aug 01, 2025 - 07:40 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਹਰ ਇਲਾਕੇ ਅੰਦਰ ਸਵੇਰ ਤੋਂ ਹੋ ਰਹੀ ਤੇਜ਼ ਮੀਂਹ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਜੇਕਰ ਦੀਨਾਨਗਰ ਦੀ ਗੱਲ ਕੀਤੀ ਜਾਵੇ ਤਾਂ ਗਲੀਆਂ ਵਿੱਚ ਗੋਡੇ-ਗੋਡੇ ਪਾਣੀ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ। ਉਥੇ ਹੀ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰ ਤੋਂ ਵਿਹਲੇ ਬੈਠੇ ਹੋਏ ਹਾਂ ਪਰ ਅੱਜ ਦੀ ਬਰਸਾਤ ਨੇ ਨਗਰ ਕੌਂਸਲ ਦੀ ਸਾਰੀ ਪੋਲ ਖੋਲ ਕੇ ਰੱਖ ਦਿੱਤੀ ਹੈ। ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਗਲੀਆਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ ਤੇ ਕਈ ਦੁਕਾਨਾਂ ਅੰਦਰ ਵੀ ਪਾਣੀ ਵੜ ਗਿਆ ਹੈ, ਜਿਸ ਕਾਰਨ ਦੁਕਾਨਦਾਰ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਰੇਸ਼ਾਨ ਹੋਏ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰ ਤੋਂ ਹੀ ਵਿਹਲੇ ਬੈਠ ਕੇ ਘਰ ਨੂੰ ਮੁੜਨ ਲਈ ਅੱਜ ਮਜਬੂਰ ਹੋਣਾ ਪਵੇਗਾ ਕਿਉਂਕਿ ਗਾਹਕ ਗਲੀਆ ਵਿਚ ਪਾਣੀ ਵੇਖ ਕੇ ਹੀ ਵਾਪਸ ਮੁੜ ਜਾਂਦਾ ਹੈ। ਦੁਕਾਨਦਾਰ ਤਾਂ ਪਹਿਲਾਂ ਹੀ ਆਨਲਾਈਨ ਲੋਕਾਂ ਵੱਲੋਂ ਸਮਾਨ ਮੰਗਾਉਣ ਕਾਰਨ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹੈ ਪਰ ਹੁਣ ਗਲੀਆਂ ਵਿੱਚ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗਲੀਆਂ 'ਚ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਦੁਕਾਨਦਾਰ ਵਰਗ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e