ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

Monday, Jul 20, 2026 - 07:31 PM (IST)

ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਤਬਦੀਲੀ ਆਉਣ ਕਾਰਨ ਅਤੇ ਕਈ ਇਲਾਕਿਆਂ ਵਿਚ ਬਾਰਿਸ਼ ਹੋਣ ਕਰਕੇ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ 'ਚ ਅਗਲੇ ਚਾਰ ਦਿਨਾਂ ਲਈ ਮੌਸਮ ਨੂੰ ਲੈ ਕੇ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 24 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। 

ਇਹ ਵੀ ਪੜ੍ਹੋ: CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ

PunjabKesari

20 ਜੁਲਾਈ ਲਈ ਮੌਸਮ ਵਿਭਾਗ ਨੇ ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ 'ਓਰੇਂਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਅਤੇ ਗਰਜ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ, ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹੇ ਜਿਵੇਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ 'ਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਬਠਿੰਡਾ ਵਰਗੇ ਪੱਛਮੀ ਜ਼ਿਲ੍ਹਿਆਂ ਵਿੱਚ ਕੋਈ ਚਿਤਾਵਨੀ ਨਹੀਂ ਹੈ। ਉਥੇ ਹੀ ਮੌਸਮ ਵਿਭਾਗ ਮੁਤਾਬਕ 21 ਜੁਲਾਈ ਭਲਕੇ ਚਿਤਾਵਨੀ ਦਾ ਘੇਰਾ ਹੋਰ ਵਧਣ ਦੀ ਉਮੀਦ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ 'ਚ ਭਾਰੀ ਮੀਂਹ ਦੇ ਖਦਸ਼ੇ ਕਾਰਨ 'ਓਰੇਂਜ ਅਲਰਟ' ਰਹੇਗਾ। ਪ੍ਰਸ਼ਾਸਨ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। 22 ਜੁਲਾਈ ਨੂੰ ਵੀ ਉੱਤਰੀ ਅਤੇ ਪੂਰਬੀ ਪੰਜਾਬ ਦੇ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਬਣਿਆ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਰਹੇਗਾ, ਜਦਕਿ ਬਾਕੀ ਗੁਆਂਢੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

23 ਜੁਲਾਈ ਨੂੰ ਮੌਸਮ ਵਿੱਚ ਸੁਧਾਰ ਹੋਣਾ ਸ਼ੁਰੂ ਹੋਵੇਗਾ ਪਰ ਪਹਾੜਾਂ ਦੇ ਨਾਲ ਲੱਗਦੇ ਜ਼ਿਲ੍ਹੇ ਜਿਵੇਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਿੱਚ ਅਜੇ ਵੀ ਯੈਲੋ ਅਲਰਟ ਰਹੇਗਾ। ਇਸੇ ਤਰ੍ਹਾਂ 24 ਜੁਲਾਈ ਨੂੰ ਇਸ ਦਿਨ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ।ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ ਅਤੇ ਬਿਜਲੀ ਲਿਸ਼ਕਣ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਹੈ। ਖ਼ਾਸ ਕਰਕੇ ਓਰੇਂਜ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੀਆਂ ਮੁਸ਼ਕਿਲਾਂ ਪ੍ਰਤੀ ਤਿਆਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News