ਪੰਜਾਬ 'ਚ 17-18 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ, ਜਾਰੀ ਹੋਈ ਚਿਤਾਵਨੀ, ਪੜ੍ਹੋ ਆਪਣੇ ਜ਼ਿਲ੍ਹੇ ਦਾ ਹਾਲ

Monday, Aug 17, 2026 - 10:10 AM (IST)

ਪੰਜਾਬ 'ਚ 17-18 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ, ਜਾਰੀ ਹੋਈ ਚਿਤਾਵਨੀ, ਪੜ੍ਹੋ ਆਪਣੇ ਜ਼ਿਲ੍ਹੇ ਦਾ ਹਾਲ

ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵਲੋਂ ਅੱਜ ਅਤੇ ਭਲਕੇ ਮਤਲਬ ਕਿ 17 ਅਤੇ 18 ਅਗਸਤ ਲਈ ਸੂਬੇ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ 'ਚ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਲਰਟ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 7 ਅਫ਼ਸਰਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST

ਇਸੇ ਤਰ੍ਹਾਂ 18 ਅਗਸਤ ਮਤਲਬ ਕਿ ਭਲਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਚੰਗੀ ਬਾਰਿਸ਼ ਹੋਈ।

ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ ਕਿਹੜੇ ਰਹਿਣਗੇ ਬੰਦ

ਅੰਮ੍ਰਿਤਸਰ 'ਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਲੰਧਰ 'ਚ ਵੀ 14 ਮਿਲੀਮੀਟਰ, ਰੂਪਨਗਰ 'ਚ 13 ਮਿਲੀਮੀਟਰ, ਪਠਾਨਕੋਟ 'ਚ 4 ਮਿਲੀਮੀਟਰ, ਪਟਿਆਲਾ 'ਚ 3.4 ਮਿਲੀਮੀਟਰ, ਲੁਧਿਆਣਾ 'ਚ 2.8 ਮਿਲੀਮੀਟਰ ਅਤੇ ਮੋਹਾਲੀ 'ਚ 2 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ 'ਚ ਵੀ ਥੋੜ੍ਹੀ ਜਿਹੀ ਬਾਰਸ਼ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News