ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਆਉਣ ਵਾਲੇ ਦਿਨਾਂ ਵਿਚ ਹੋਵੇਗੀ ਭਾਰੀ ਬਾਰਿਸ਼

08/19/2020 12:59:05 AM

ਨਵੀਂ ਦਿੱਲੀ (ਭਾਸ਼ਾ)- ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੋਣ ਦੇ ਮੱਦੇਨਜ਼ਰ ਕੇਂਦਰੀ ਜਲ ਕਮਿਸ਼ਨ ਨੇ ਮੰਗਲਵਾਰ ਨੂੰ ਸੂਬਿਆਂ ਲਈ ਹੜ੍ਹ ਸਬੰਧੀ ਚਿਤਾਵਨੀ ਜਾਰੀ ਕੀਤੀ। ਨਾਲ ਹੀ ਕੁਝ ਸੂਬਿਆਂ ਦੇ ਪਰਵਤੀ ਜ਼ਿਲਿਆਂ ਵਿਚ ਜ਼ਮੀਨ ਖਿਸਕਣ ਦੀ ਵੀ ਚਿਤਾਵਨੀ ਦਿੱਤੀ। ਕਮਿਸ਼ਨ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਕਈ ਸੂਬਿਆਂ ਦੇ ਜਲ ਭੰਡਾਰਣ ਵਿਚ ਪਾਣੀ ਦਾ ਪੱਧਰ ਵੱਧ ਜਾਵੇਗਾ।
ਕਮਿਸ਼ਨ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਜਾਰੀ ਇਕ ਚਿਤਾਵਨੀ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਥੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ ਸਤਲੁਜ, ਰਾਵੀ, ਬਿਆਸ, ਘੱਗਰ, ਯਮੁਨਾ, ਭਾਗੀਰਥੀ, ਅਲਕਨੰਦਾ, ਗੰਗਾ, ਰਾਮਗੰਗਾ, ਸ਼ਾਰਦਾ, ਸਰਯੂ ਅਤੇ ਘੱਗਰ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ। ਕੁਝ ਪਰਵਤੀ ਜ਼ਿਲਿਆਂ ਵਿਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ। ਸੰਭਾਵਿਤ ਜ਼ਮੀਨ ਖਿਸਕਣ ਅਤੇ ਇਸ ਦੇ ਚੱਲਦੇ ਨਦੀਆਂ ਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਅਹਿਤਿਆਤੀ ਉਪਾਅ ਜ਼ਰੂਰੀ ਹੈ।

Sunny Mehra

This news is Content Editor Sunny Mehra