ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
Friday, Jun 05, 2026 - 07:14 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ 5 ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੋ ਦਿਨ 5 ਜੂਨ ਅਤੇ 6 ਜੂਨ ਲਈ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਚਾਰ ਜ਼ਿਲ੍ਹੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

ਸੂਬੇ ਦੇ ਬਾਕੀ ਹਿੱਸੇ ਜਿਵੇਂ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਫਿਲਹਾਲ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। 7 ਤਾਰੀਖ਼ ਤੋਂ ਮੌਸਮ ਵਿਚ ਫਿਰ ਤਬਦੀਲੀ ਆਵੇਗੀ। ਰਾਹਤ ਦੀ ਗੱਲ ਇਹ ਹੈ ਕਿ 5 ਅਤੇ 6 ਜੂਨ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਕਾਬਕ 7 ਜੂਨ, 8 ਜੂਨ ਅਤੇ 9 ਜੂਨ ਨੂੰ ਪੂਰੇ ਪੰਜਾਬ 'ਚ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਨਹੀਂ ਹੈ। ਇਨ੍ਹਾਂ ਦਿਨਾਂ ਦੌਰਾਨ ਪੂਰੇ ਸੂਬੇ ਵਿੱਚ ਮੌਸਮ ਸਥਿਰ ਰਹਿਣ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
