ਪੰਜਾਬ ''ਚ ਅਗਲੇ 3 ਘੰਟੇ ਭਾਰੀ! 5 ਜ਼ਿਲ੍ਹਿਆਂ ਲਈ ਅਲਰਟ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Sunday, Aug 03, 2025 - 08:29 AM (IST)

ਪੰਜਾਬ ''ਚ ਅਗਲੇ 3 ਘੰਟੇ ਭਾਰੀ! 5 ਜ਼ਿਲ੍ਹਿਆਂ ਲਈ ਅਲਰਟ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ : ਪੰਜਾਬ 'ਚ ਅੱਜ ਤੜਕੇ ਤੋਂ ਹੀ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵਲੋਂ ਅਗਲੇ 3 ਘੰਟਿਆਂ ਲਈ ਸੂਬੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਅੱਜ ਸਵੇਰੇ ਅਚਾਨਕ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਖੜਕਣ ਲੱਗ ਪਈਆਂ ਅਤੇ ਨੈਸ਼ਨਲ ਡਿਜ਼ਾਸਟਰ ਮੈਨਜਮੈਂਟ ਅਥਾਰਟੀ ਵਲੋਂ ਸੂਬੇ ਦੇ ਲੋਕਾਂ ਨੂੰ ਮੈਸਜ ਭੇਜ ਕੇ ਕਈ ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਭਾਰੀ ਮੀਂਹ ਦਰਮਿਆਨ ਪੰਜਾਬ ਲਈ ਵੱਡਾ ਖ਼ਤਰਾ! ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਸਰਕਾਰ

ਅਥਾਰਟੀ ਵਲੋਂ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਸੰਗਰੂਰ, ਐੱਸ. ਏ. ਐੱਸ. ਨਗਰ 'ਚ ਕੁੱਝ ਥਾਵਾਂ 'ਤੇ ਗਰਜ ਨਾਲ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਉੱਥੇ ਹੀ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ 'ਚ ਪੰਜਾਬ ਐੱਸ. ਡੀ. ਐੱਮ. ਏ. ਨਾਲ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੂੰ ਪਾਕਿਸਤਾਨ 'ਚ ਸਜ਼ਾ, ਗਲਤੀ ਨਾਲ ਟੱਪ ਗਿਆ ਸੀ BORDER

ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ 4 ਅਗਸਤ ਤੋਂ ਲੈ ਕੇ 6 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News