ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 20 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Friday, Jan 16, 2026 - 06:53 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਵਿਜ਼ੀਬਿਲਟੀ ਘੱਟਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੀ ਵੱਡੀ ਭਵਿੱਖਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 20 ਜਨਵਰੀ ਤੱਕ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅਗਲੇ ਦਿਨਾਂ ਵਿਚ ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਵੀ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਪ੍ਰੈੱਸ ਦੀ ਆਜ਼ਾਦੀ 'ਤੇ ਕੋਝਾ ਹਮਲਾ, 'ਆਪ' ਨੂੰ ਮੁਆਫ਼ੀ ਮੰਗਣੀ ਪਊ: ਸਿਕੰਦਰ ਸਿੰਘ ਮਲੂਕਾ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਪਹਾੜਾਂ ਅਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿਚ ਮੀਂਹ ਦੀ ਸਥਿਤੀ ਬਣ ਰਹੀ ਹੈ। 18 ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। 19 ਜਨਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ ਜਦਕਿ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: ਨਸ਼ੇ ਦਾ ਅੱਡਾ ਬਣਿਆ ਪੰਜਾਬ, ਚੱਲ ਰਿਹੈ ਗੁੰਡਾਗਰਦੀ ਦਾ ਰਾਜ: ਸੁਨੀਲ ਜਾਖੜ
ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਵੇਂ ਵੱਧ ਤੋਂ ਵੱਧ ਤਾਪਮਾਨ 2.6 ਡਿਗਰੀ ਸੈਲਸੀਅਸ ਵਧਿਆ ਹੈ ਪਰ ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਘੱਟ ਹੈ। ਸ਼ਨੀਵਾਰ ਤੋਂ ਸ਼ੁਰੂ ਹੋ ਰਹੇ ਅਗਲੇ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਵਾਧਾ ਹੋਵੇਗਾ। 18 ਤਾਰੀਖ਼ ਤੋਂ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 17, 18, 19 ਅਤੇ 20 ਜਨਵਰੀ ਤੱਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
