ਪੰਜਾਬ ''ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

Sunday, Jan 18, 2026 - 03:51 PM (IST)

ਪੰਜਾਬ ''ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 22 ਜਨਵਰੀ ਤੱਕ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 10 ਸ਼ੂਟਰ ਗ੍ਰਿਫ਼ਤਾਰ

18 ਜਨਵਰੀ ਦੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ।  

PunjabKesari

19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ।  ਇਸ ਦੇ ਬਾਅਦ 21 ਜਨਵਰੀ ਨੂੰ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਜਦਕਿ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਵਿਚ ਯੈਲੋ ਅਲਰਟ ਰਹਿਣ ਦੇ ਨਾਲ-ਨਾਲ ਤੂਫ਼ਾਨ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 23 ਅਤੇ 24 ਤਰੀਕ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Big Breaking: ਸੁਨੀਲ ਜਾਖੜ ਦੀ ਅਚਾਨਕ ਵਿਗੜੀ ਸਿਹਤ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਹਾੜਾਂ ਵਿੱਚ ਇਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਲਈ 19 ਤਾਰੀਖ਼ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 22 ਅਤੇ 23 ਤਾਰੀਖ਼ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 2.8 ਡਿਗਰੀ ਸੈਲਸੀਅਸ ਵਧ ਗਿਆ। ਇਹ ਹੁਣ ਆਮ ਨਾਲੋਂ 1.7 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Big Breaking: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦਿੱਤਾ ਅਸਤੀਫ਼ਾ, ਛੱਡੀ ਚੇਅਰਮੈਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News