ਪੰਜਾਬ ''ਚ 5, 6 ਤੇ 7 ਅਕਤੂਬਰ ਭਾਰੀ, ਫਿਰ ਸ਼ੁਰੂ ਹੋਵੇਗਾ ਮੀਂਹ ਦਾ ਦੌਰ
Saturday, Oct 04, 2025 - 05:15 PM (IST)

ਜਲੰਧਰ- ਪੰਜਾਬ 'ਚ ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਜਾਰੀ ਕੀਤੇ ਅਨੁਮਾਨ ਅਨੁਸਾਰ ਸੂਬੇ ਵਿੱਚ ਮੀਂਹ ਦਾ ਦੌਰ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਾਲਾਂਕਿ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਸੀ। ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ ਮੁਤਾਬਕ ਹੁਣ ਫਿਰ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ, ਜਦਕਿ 5 ਅਤੇ 6 ਅਕਤੂਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਜੇਕਰ ਸੂਬੇ 'ਚ ਮੀਂਹ ਪਿਆ ਤਾਂ ਤਾਪਮਾਨ ਵਿਚ ਵੱਡੀ ਗਿਰਾਵਟ ਆਉਣ ਦੀ ਸੰਭਾਵਨਾ ਹੋਵੇਗੀ, ਜਿਸ ਨਾਲ ਸਰਦੀਆਂ ਵੀ ਜਲਦੀ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ-ਗੁਰਦਾਸਪੁਰ 'ਚ ਫੈਲ ਰਹੀ ਇਹ ਬੀਮਾਰੀ, ਅਕਤੂਬਰ ਸ਼ੁਰੂ ਹੁੰਦਿਆਂ ਹੀ ਵਧਿਆ ਖਤਰਾ, 53 ਮਰੀਜ਼ਾਂ ਦੀ...
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਉੱਤਰੀ ਤੇ ਪੱਛਮੀ ਇਲਾਕਿਆਂ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਕਪੂਰਥਲਾ, ਹੋਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ। 5 ਤੇ 6 ਅਕਤੂਬਰ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਭਾਰੀ ਮੀਂਹ ਪਵੇਗਾ ਹੋਵੇਗੀ। ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ, ਮਾਨਸਾ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਹਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਕਾਊਂਟਰ ‘ਤੇ ਬੈਠੇ ਨੌਜਵਾਨ ‘ਤੇ ਕੀਤਾ ਹਮਲਾ
ਇਸੇ ਤਰ੍ਹਾਂ 7 ਅਕਤੂਬਰ ਨੂੰ ਮੀਂਹ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਉੱਥੇ ਹੀ 8 ਅਕਤੂਬਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਰਹੇਗੀ ਹਾਲਾਂਕਿ ਪਠਾਨਕੋਟ ਅਤੇ ਹੋਸ਼ਿਆਰਪੁਰ ਵਿੱਚ ਹਲਕੀ ਬੁੰਦਾ-ਬਾਂਦੀ ਹੋ ਸਕਦੀ ਹੈ ਅਤੇ ਬਾਕੀ ਸੂਬਾ ਸੁੱਕਾ ਰਹੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8