ਪੰਜਾਬ 'ਚ 28, 29 ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ, ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਲੋਕ
Sunday, Jul 27, 2025 - 06:26 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਕਾਫ਼ੀ ਸਰਗਰਮ ਰਹੇਗਾ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 27 ਜੁਲਾਈ ਤੱਕ ਨਮੀ ਬਣੀ ਰਹੇਗੀ, ਜਦਕਿ 28 ਤੋਂ 30 ਜੁਲਾਈ ਦੇ ਵਿਚਕਾਰ ਮਾਨਸੂਨ ਦੇ ਦੋਬਾਰਾ ਸਰਗਰਮ ਹੋਵੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ
ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 31 ਜੁਲਾਈ ਤੱਕ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕੁਝ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਉਥੇ ਹੀ 28 ਜੁਲਾਈ ਅਤੇ 29 ਜੁਲਾਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਨਹਿਰ 'ਚ ਰੁੜੇ ਆਉਂਦੇ ਮਾਸੂਮ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਮੌਸਮ ਵਿਭਾਗ ਮੁਤਾਬਕ 30 ਤਾਰੀਖ਼ ਦੀ ਕੀਤੀ ਗਈ ਭਵਿੱਖਬਾਣੀ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ ਵਿਚ ਵੀ ਹਲਕੀ ਬਾਰਿਸ਼ ਦੇ ਸੰਕੇਤ ਦੱਸੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ ਵਧਿਆ ਪਾਣੀ ਦਾ ਪੱਧਰ
ਉਥੇ ਹੀ 31 ਜੁਲਾਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਸਮੇਤ ਬਾਕੀ ਜ਼ਿਲ੍ਹਿਆਂ ਵਿਚ ਵੀ ਦਰਮਿਆਨੀ ਬਾਰਿਸ਼ ਜਤਾਈ ਗਈ ਹੈ। ਇਥੇ ਦੱਸ ਦੇਈਏ ਕਿ ਚੰਡੀਗੜ੍ਹ ਵਿਚ ਅੱਜ ਮੌਸਮ ਨੇ ਪੂਰੀ ਤਰ੍ਹਾਂ ਮਿਜਾਜ਼ ਬਦਲ ਲਿਆ ਹੈ। ਚੰਡੀਗੜ੍ਹ ਵਿਚ ਬਾਰਿਸ਼ ਹੋਣ ਨਾਲ ਮੌਸਮ ਸੁਹਾਵਣਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29 ਜੁਲਾਈ ਲਈ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e