ਪੰਜਾਬ ''ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

Monday, Aug 31, 2026 - 05:15 PM (IST)

ਪੰਜਾਬ ''ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਚੰਡੀਗੜ੍ਹ- ਪੰਜਾਬ ਦੇ ਲੋਕਾਂ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਜ਼ਿਲ੍ਹਾ-ਵਾਰ ਭਵਿੱਖਬਾਣੀ ਜਾਰੀ ਕੀਤੀ ਹੈ, ਜਿਸ ਮੁਤਾਬਕ 2 ਸਤੰਬਰ ਤੋਂ ਮਾਨਸੂਨ ਫਿਰ ਤੋਂ ਰਫਤਾਰ ਫੜ ਲਵੇਗਾ। ਮੌਸਮ ਵਿਭਾਗ ਮੁਤਾਬਕ 1 ਸਤੰਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ, ਸੰਗਰੂਰ, ਤਰਨਤਾਰਨ ਅਤੇ ਅੰਮ੍ਰਿਤਸਰ 'ਚ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ-ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ

ਉੱਥੇ ਹੀ 2 ਸਤੰਬਰ ਨੂੰ ਮਾਨਸੂਨ ਪੂਰੇ ਪੰਜਾਬ 'ਚ ਸਰਗਰਮ ਹੋ ਜਾਵੇਗਾ। ਜਿਸ ਕਾਰਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕਈ ਥਾਵਾਂ 'ਤੇ ਮੀਂਹ ਪਵੇਗਾ, ਜਦਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਲੁਧਿਆਣਾ, ਮੁਕਤਸਰ, ਬਠਿੰਡਾ, ਮਾਨਸਾ ਸਮੇਤ ਸਾਰੇ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000

3 ਤੇ 4 ਸਤੰਬਰ ਨੂੰ ਭਾਰੀ ਮੀਂਹ ਦੇ ਆਸਾਰ

ਮੌਸਮ ਵਿਭਾਗ ਮੁਤਾਬਕ 3 ਅਤੇ 4 ਸਤੰਬਰ ਨੂੰ ਮੀਂਹ ਦਾ ਦਾਇਰਾ ਹੋਰ ਵਧੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਕਈ ਥਾਵਾਂ 'ਤੇ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੁਧਿਆਣਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਸਮੇਤ ਮਾਲਵੇ ਦੇ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ, ਫਿਰੋਜ਼ਪੁਰ 'ਚ ਹਲਕੇ ਤੋਂ ਦਰਮਿਆਨ ਮੀਂਹ ਪੈ ਸਕਦਾ ਹੈ, ਜਿਸ ਨਾਲ ਗਰਮੀ ਤੋਂ ਵੀ ਰਾਹਤ ਮਹਿਸੂਸ ਹੋਵੇਗੀ। 

ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News