ਪੰਜਾਬ ''ਚ ਅੱਜ ਪਵੇਗਾ ਤੇਜ਼ ਮੀਂਹ ਤੇ ਆਵੇਗਾ ਤੁਫ਼ਾਨ, 13 ਜ਼ਿਲ੍ਹਿਆਂ ਲਈ ਅਲਰਟ ਜਾਰੀ
Friday, Apr 18, 2025 - 11:33 AM (IST)

ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋਵੇਗੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਵਪਾਰੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਫਿਰ...
ਭਾਰਤੀ ਮੌਸਮ ਵਿਭਾਗ ਕੇਂਦਰ ਮੁਤਾਬਕ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ। ਵਿਭਾਗ ਮੁਤਾਬਕ ਅੱਜ ਵੀ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8