ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਪੰਜਾਬ ਲਈ ਚਿਤਾਵਨੀ ਜਾਰੀ

Thursday, Dec 18, 2025 - 10:44 AM (IST)

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਪੰਜਾਬ ਲਈ ਚਿਤਾਵਨੀ ਜਾਰੀ

ਚੰਡੀਗੜ੍ਹ : ਪੰਜਾਬ 'ਚ ਕੜਾਕੇ ਦੀ ਠੰਡ ਨੇ ਸਭ ਨੂੰ ਠਾਰ ਦਿੱਤਾ ਹੈ। ਹੁਣ ਮੌਸਮ ਵਿਭਾਗ ਵਲੋਂ ਠੰਡ ਅਤੇ ਸੰਘਣੀ ਧੁੰਦ ਦੌਰਾਨ ਮੀਂਹ ਪੈਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ 18 ਤੋਂ 20 ਦਸੰਬਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ 18 ਦਸੰਬਰ ਨੂੰ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਹੈ ਪਰ 19 ਅਤੇ 20 ਦਸੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

ਇਸ ਦੇ ਨਾਲ ਮੌਸਮ ਵਿਭਾਗ ਨੇ 20 ਤਾਰੀਖ਼ ਤੱਕ ਸੂਬੇ 'ਚ ਸੰਘਣੀ ਧੁੰਦ ਪੈਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਪਟਿਆਲਾ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਨਾਲ ਜੁੜੀ ਬੇਹੱਦ ਅਹਿਮ ਖ਼ਬਰ, ਬਜ਼ੁਰਗਾਂ ਦੀ ਪੈਨਸ਼ਨ ਵਧਾਏ ਜਾਣ ਨੂੰ ਲੈ ਕੇ ਹੁਣ...

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ, ਜਿਸ ਕਾਰਨ 20 ਦਸੰਬਰ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ 'ਚ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News