ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ

Friday, Jun 19, 2026 - 07:03 PM (IST)

ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅੱਜ ਫਿਰ ਤੋਂ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਕਈ ਜ਼ਿਲ੍ਹਿਆਂ 'ਚ ਪਏ ਮੀਂਹ ਅਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ 5 ਦਿਨਾਂ ਲਈ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਆਈ. ਐੱਮ. ਡੀ. ਚੰਡੀਗੜ੍ਹ ਨੇ 19 ਜੂਨ ਤੋਂ 22 ਜੂਨ ਤਕ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ:  ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਦੱਖਣੀ ਪੰਜਾਬ 'ਤੇ ਇਕ ਚੱਕਰਵਾਤੀ ਪ੍ਰਣਾਲੀ ਕਾਰਨ ਪੰਜਾਬ 'ਚ ਮੌਸਮ ਸਰਗਰਮ ਰਹਿੰਦਾ ਹੈ। 22 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ 'ਚ ਮੀਂਹ ਅਤੇ ਬੱਦਲਾਂ ਦੀ ਗਤੀ ਕਾਰਨ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤਾਜ਼ਾ ਮੌਸਮ ਅਪਡੇਟਾਂ ਦੀ ਨਿਗਰਾਨੀ ਕਰਨ ਅਤੇ ਖਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। 

PunjabKesari

19 ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਪੱਛਮੀ ਅਤੇ ਕੁਝ ਦੱਖਣੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਦੇ ਪ੍ਰਭਾਵਿਤ ਜ਼ਿਲ੍ਹਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ ਦੀ ਵੀ ਸੰਭਾਵਨਾ ਹੈ।

20 ਜੂਨ ਤੋਂ 22 ਜੂਨ ਤੱਕ ਵੀ ਪੰਜਾਬ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਅਤੇ ਭਾਰੀ ਬਾਰਿਸ਼ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਰਹੇਗਾ। 20 ਜੂਨ ਲਈ ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

21 ਜੂਨ ਲਈ ਕੀਤੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ।22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਉਥੇ ਹੀ ਮੌਸਮ ਵਿਭਾਗ ਨੇ 23 ਜੂਨ ਨੂੰ ਫਿਲਹਾਲ ਪੂਰੇ ਪੰਜਾਬ 'ਚ ਕੋਈ ਵੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News