ਪੰਜਾਬ ''ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ ''ਚ Orange Alert

Sunday, Jul 19, 2026 - 04:29 PM (IST)

ਪੰਜਾਬ ''ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ ''ਚ Orange Alert

ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਗਰਮੀ ਨਾਲ ਬੇਚੈਨ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ, ਪਰ ਮੌਸਮ ਵਿਭਾਗ ਮੁਤਾਬਕ ਕਿਤੇ-ਕਿਤੇ ਬਹੁਤ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਲਈ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬਾਕੀ ਪੂਰੇ ਪੰਜਾਬ 'ਚ ਮੌਸਮ ਆਮ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਉੱਥੇ ਹੀ 20 ਜੁਲਾਈ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸ.ਏ.ਐਸ ਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਦਾ ਯੈਲੋ ਅਲਰਟ ਹੈ।

ਇਹ ਵੀ ਪੜ੍ਹੋ- ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ

21 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ ਤੇ ਆਸਮਾਲ ਕਾਲੀ ਘਟਾ ਨਾਲ ਘਿਰਿਆ ਰਹੇਗਾ। ਇਸ ਤੋਂ ਇਲਾਵਾ 22 ਤੇ 23 ਜੁਲਾਈ ਨੂੰ ਵੀ ਕੁਝ ਇਲਾਕਿਆਂ 'ਚ ਮੀਂਹ ਦੇ ਨਾਲ ਤੇਜ਼ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।  ਮੌਸਮ ਵਿਭਾਗ ਨੇ 24 ਜੁਲਾਈ ਨੂੰ ਕਾਲੀ ਘਟਾ ਤੇ ਨਾਲ ਤੇਜ਼ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਦੱਸੀ ਹੈ, ਜਿਥੇ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News