ਪੰਜਾਬ ''ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

Sunday, Jun 22, 2025 - 07:10 PM (IST)

ਪੰਜਾਬ ''ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ‘ਚ ਅੱਜ ਰਾਤ ਤੱਕ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। IMD ਵੱਲੋਂ ਅੱਜ ਤੋਂ ਲੈ ਕੇ 26 ਜੂਨ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਤੂਫ਼ਾਨ ਹਨ੍ਹੇਰੀ-ਝੱਖੜ ਵੀ ਆਵੇਗਾ। ਮਾਨਸੂਨ ਤੇਜ਼ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ। ਮਾਨਸੂਨ ਦੀ ਐਂਟਰੀ ਦੱਖਣੀ ਭਾਰਤ ਤੋਂ ਉੱਤਰ ਭਾਰਤ ਦੇ ਕਈ ਥਾਵਾਂ ‘ਤੇ ਹੋ ਗਈ ਹੈ। ਹੁਣ ਸਿਰਫ਼ ਜੰਮੂ-ਕਸ਼ਮੀਰ, ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ‘ਚ ਇੰਤਜ਼ਾਰ ਬਾਕੀ ਹੈ। ਮੌਸਮ ਵਿਭਾਗ ਦੇ ਮੁਤਾਬਕ ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅਗਲੇ ਕੁਝ ਘੰਟਿਆਂ ਅੰਦਰ ਯਾਨੀ ਅੱਜ ਰਾਤ ਤੱਕ ਮਾਨਸੂਨ ਪੰਜਾਬ 'ਚ ਐਂਟਰੀ ਕਰ ਸਕਦਾ ਹੈ। 

ਇਹ ਵੀ ਪੜ੍ਹੋ:  ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ

PunjabKesari

ਮੌਸਮ ਵਿਭਾਗ ਨੇ ਕਿਹਾ ਕਿ 22 ਜੂਨ ਤੋਂ ਉੱਤਰ ਪੱਛਮੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ‘ਚ ਮੀਂਹ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੋਹਾਲੀ, ਤਰਨਤਾਰਨ, ਫਾਜ਼ਿਲਕਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ:  Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...

PunjabKesari

ਇਸੇ ਤਰ੍ਹਾਂ 23 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  24 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ. ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ ਵਿਚ ਮੀਂਹ ਦਾ ਯੈਲੋ ਅਲਰਟ ਹੈ। 

ਉਥੇ ਹੀ 25 ਅਤੇ 26 ਤਾਰੀਖ਼ ਨੂੰ ਪੂਰੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿਚ ਓਰੇਂਜ ਅਤੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 25 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 26 ਤਾਰੀਖ਼ ਨੂੰ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਪਟਿਆਲਾ ਸਮੇਤ ਸਾਰੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV ਨੇ ਉਡਾਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News