ਗਰੀਬ ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਘਰ ਦੀ ਛੱਤ ਡਿਗਣ ਨਾਲ ਇੱਕ ਦੀ ਮੌਤ

Thursday, Jul 29, 2021 - 08:08 PM (IST)

ਗਰੀਬ ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਘਰ ਦੀ ਛੱਤ ਡਿਗਣ ਨਾਲ ਇੱਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ)-ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਕੋਟਕਪੂਰਾ ਰੋਡ ਸਥਿਤ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਔਰਤ ਜਖ਼ਮੀ ਹੋ ਗਈ। ਸ਼ਹਿਰ ਦੇ ਕੋਟਕਪੂਰਾ ਰੋਡ ’ਤੇ ਰਜਬਾਹੇ ਨੇੜੇ ਸਥਿਤ ਇਕ ਘਰ ਦੀ ਮੀਂਹ ਕਾਰਨ ਛੱਤ ਡਿੱਗ ਪਈ ਤੇ ਕਮਰੇ ਅੰਦਰ ਪਿਆ ਮਹਾਵੀਰ ਪ੍ਰਸਾਦ ਅਤੇ ਉਸ ਦੀ ਪਤਨੀ ਨਿਰਮਲਾ ਦੇਵੀ ਮਲਬੇ ਥੱਲੇ ਦੱਬ ਗਏ। ਇਸ ਦੌਰਾਨ ਮਹਾਵੀਰ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਨੇੜੇ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸੀਨੀਅਰ ਕਾਂਗਰਸੀ ਆਗੂ ਹੈਪੀ ਬਾਜਵਾ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਕਿਹਾ-ਪਾਰਟੀ ਨੇ ਵੀ ਨਹੀਂ ਫੜੀ ਮੇਰੀ ਬਾਂਹ

ਮ੍ਰਿਤਕ ਵਿਅਕਤੀ ਦੇ ਬੇਟੇ ਰਿੰਕੂ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਦਾ ਹੀ ਮੀਂਹ ਪੈ ਰਿਹਾ ਸੀ ਤੇ ਵੀਰਵਾਰ ਸਵੇਰੇ ਕਰੀਬ 9 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਪਈ। ਉਸ ਨੇ ਦੱਸਿਆ ਕਿ ਉਸ ਸਮੇਂ ਕਮਰੇ ਅੰਦਰ ਉਸ ਦਾ ਪਿਤਾ ਮਹਾਵੀਰ ਪ੍ਰਸਾਦ ਅਤੇ ਮਾਤਾ ਨਿਰਮਲਾ ਦੇਵੀ ਸਨ, ਜੋ ਛੱਤ ਦੇ ਮਲਬੇ ਥੱਲੇ ਦੱਬ ਗਏ। ਰਿੰਕੂ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਅਜੇ ਘਰੋਂ ਹੀ ਬਾਹਰ ਨਿਕਲਿਆ ਸੀ। ਇਸ ਦਾ ਪਤਾ ਲੱਗਣ ’ਤੇ ਉਸ ਨੇ ਰੌਲਾ ਪਾਇਆ। ਆਸ-ਪਾਸ ਦੇ ਲੋਕਾਂ ਨੇ ਉਸ ਦੇ ਮਾਤਾ-ਪਿਤਾ ਨੂੰ ਮਲਬੇ ਹੇਠੋਂ ਕੱਢਿਆ ਅਤੇ ਨਿੱਜੀ ਹਸਪਤਾਲ ’ਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਮਾਤਾ ਨਿਰਮਲਾ ਦੇਵੀ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦਾ ਇਲਾਜ ਚੱਲ ਰਿਹਾ ਹੈ।


author

Manoj

Content Editor

Related News