Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
Saturday, Sep 26, 2026 - 07:34 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਇਸ ਸਬੰਧ 'ਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਰਿਹਾ ਹੈ। ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
ਮੌਸਮ ਵਿਭਾਗ ਵੱਲੋਂ 26 ਤੋਂ ਲੈ ਕੇ 30 ਸਤੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਡੇਟ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ, ਆਸਮਾਨੀ ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

27 ਸਤੰਬਰ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। 28 ਤਾਰੀਖ਼ ਨੂੰ ਮੌਸਮ ਵਿਚ ਫਿਰ ਬਦਲਾਅ ਵੇਖਣ ਨੂੰ ਮਿਲੇਗਾ। 28, 29 ਅਤੇ 30 ਸਤੰਬਰ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ ਅਤੇ ਪੂਰੇ ਸੂਬੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਯੈਲੋ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉਥੇ ਹੀ ਮੌਸਮ ਵਿਭਾਗ ਨੇ ਖ਼ਰਾਬ ਮੌਸਮ ਵਿਚਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
