ਪੰਜਾਬ ’ਚ ਤੇਜ਼ ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਜਾਣੋ ਅਗਲੇ 60 ਘੰਟਿਆਂ ਦੇ ਮੌਸਮ ਦਾ ਹਾਲ
Friday, Mar 08, 2024 - 06:15 AM (IST)

ਪੰਜਾਬ ਡੈਸਕ– ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ’ਚ ਅਗਲੇ ਕੁਝ ਦਿਨਾਂ ਤੱਕ ਰਾਤ ਨੂੰ ਠੰਡ ਮਹਿਸੂਸ ਹੋਵੇਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਹੋਈ ਬਰਫ਼ਬਾਰੀ ਹੈ। ਇਹ ਬਰਫ਼ਬਾਰੀ 10 ਤੋਂ 12 ਮਾਰਚ ਦਰਮਿਆਨ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਭਾਰਤ ’ਚ ਪੱਛਮੀ ਗੜਬੜੀ ਇਕ ਵਾਰ ਫਿਰ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ’ਚ ਤਬਦੀਲੀ ਆਵੇਗੀ। ਅੱਜ ਤੋਂ ਅਗਲੇ 2 ਦਿਨਾਂ ’ਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਉੱਤਰ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਹਾਈ ਕੋਰਟ ’ਚ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਹੋਈ ਸੁਣਵਾਈ, ਜਾਰੀ ਹੋਏ ਇਹ ਹੁਕਮ
ਅਗਲੇ 72 ਘੰਟਿਆਂ ’ਚ ਮੌਸਮ ’ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਇਕ ਹੋਰ ਪੱਛਮੀ ਗੜਬੜ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖ਼ੇਤਰ ਨਾਲ ਟਕਰਾਉਣ ਜਾ ਰਹੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੁੜ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਹਿਮਾਚਲ, ਉੱਤਰਾਖੰਡ ’ਚ ਬਰਫ਼ਬਾਰੀ ਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ’ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਸੂਬਿਆਂ ’ਚ ਤੇਜ਼ ਤੂਫ਼ਾਨ ਤੇ ਮੀਂਹ ਦੇ ਨਾਲ ਭਾਰੀ ਬਰਫ਼ਬਾਰੀ ਹੋਵੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ 7 ਮਾਰਚ ਨੂੰ ਪੱਛਮੀ ਹਿਮਾਲੀਅਨ ਖ਼ੇਤਰ ’ਚ ਹਲਕਾ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ 8 ਮਾਰਚ ਨੂੰ ਕੁਝ ਥਾਵਾਂ ’ਤੇ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਿੱਕਿਮ ਤੇ ਪੱਛਮੀ ਬੰਗਾਲ ’ਚ ਵੀ ਮੌਸਮ ਦਾ ਰੁਖ਼ ਬਦਲਣ ਵਾਲਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।