ਪੰਜਾਬ ''ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ

Sunday, Jul 19, 2026 - 10:37 AM (IST)

ਪੰਜਾਬ ''ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ

ਚੰਡੀਗੜ੍ਹ : ਪੰਜਾਬ 'ਚ ਜਿੱਥੇ ਗਰਮੀ ਅਤੇ ਹੁੰਮਸ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ, ਉੱਥੇ ਹੀ ਇਕ ਵਾਰ ਫਿਰ ਮਾਨਸੂਨ ਦੇ ਸਰਗਰਮ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ 22 ਜੁਲਾਈ ਤੱਕ ਸੂਬੇ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ 19, 20, 21 ਅਤੇ 22 ਜੁਲਾਈ ਲਈ ਸੂਬੇ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਭਾਰੀ ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਬਿਜਲੀ ਗਰਜਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। 20 ਅਤੇ 21 ਜੁਲਾਈ ਇਹ ਦੋ ਦਿਨ ਪੰਜਾਬ ਲਈ ਅਹਿਮ ਰਹਿਣਗੇ। ਮੌਸਮ ਵਿਭਾਗ ਨੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹੇ ਜਿਵੇਂ ਕਿ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। 22 ਜੁਲਾਈ ਨੂੰ ਮੀਂਹ ਦਾ ਪ੍ਰਭਾਵ ਉੱਤਰੀ ਅਤੇ ਪੂਰਬੀ ਪੰਜਾਬ 'ਚ ਜਾਰੀ ਰਹੇਗਾ, ਜਦੋਂ ਕਿ ਦੱਖਣੀ-ਪੱਛਮੀ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼

ਮੌਸਮ ਵਿਭਾਗ ਦੀ ਸਲਾਹ

ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਖ਼ਾਸ ਤੌਰ 'ਤੇ 20 ਅਤੇ 21 ਜੁਲਾਈ ਨੂੰ ਭਾਰੀ ਬਾਰਸ਼ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News