ਪੰਜਾਬ ''ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
Monday, Jul 27, 2026 - 09:43 AM (IST)
ਚੰਡੀਗੜ੍ਹ (ਮਨਪ੍ਰੀਤ) : ਮੌਸਮ ਵਿਭਾਗ ਨੇ ਪੰਜਾਬ ’ਚ ਆਉਣ ਵਾਲੇ ਦਿਨਾਂ ਦੌਰਾਨ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਮੁਤਾਬਕ 27 ਜੁਲਾਈ ਦੀ ਰਾਤ ਤੱਕ ਭਾਵੇਂ ਮਾਨਸੂਨ ਸੁਸਤ ਰਹੇਗਾ ਪਰ 28 ਤੋਂ 30 ਜੁਲਾਈ ਦਰਮਿਆਨ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਭਰ 'ਚ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ ਮਾਨਸੂਨ ਦੀ ਸਥਿਤੀ ਆਮ ਵਾਂਗ ਰਹੀ ਅਤੇ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਬੀਤੇ ਦਿਨ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੂਬੇ ਦਾ ਔਸਤ ਘੱਟ ਤੋਂ ਘੱਟ ਤਾਪਮਾਨ ਵੀ 0.7 ਡਿਗਰੀ ਸੈਲਸੀਅਸ ਵਧਿਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ/ਨੰਗਲ (ਰੂਪਨਗਰ) ਵਿਖੇ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਥੀਨ ਡੈਮ ਵਿਖੇ 24.4 ਡਿਗਰੀ ਸੈਲਸੀਅਸ ਰਿਹਾ। ਸਭ ਤੋਂ ਵੱਧ ਮੀਂਹ ਅੰਮ੍ਰਿਤਸਰ ’ਚ 11.6 ਮਿਲੀਮੀਟਰ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ’ਚ 10.0 ਮਿਲੀਮੀਟਰ, ਗੁਰਦਾਸਪੁਰ ’ਚ 6.0 ਮਿਲੀਮੀਟਰ, ਜਲੰਧਰ ’ਚ 5.0 ਮਿਲੀਮੀਟਰ ਤੇ ਪਠਾਨਕੋਟ ’ਚ 4.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਲੁਧਿਆਣਾ ’ਚ 1.8 ਮਿਲੀਮੀਟਰ ਅਤੇ ਪਟਿਆਲਾ ’ਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ ਵੱਡੀ ਚਿਤਾਵਨੀ
ਪੰਜਾਬ ’ਚ 28 ਤੋਂ 29 ਜੁਲਾਈ ਦਰਮਿਆਨ ਭਾਰੀ ਤੋਂ ਬਹੁਤ ਭਾਰੀ ਮੀਂਹ (12 ਸੈਂਟੀਮੀਟਰ ਤੋਂ ਵੱਧ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ਾਸ ਕਰਕੇ ਸੂਬੇ ਦੇ ਉੱਤਰੀ ਤੇ ਪੂਰਬੀ ਹਿੱਸਿਆਂ ’ਚ। ਇਸ ਤੋਂ ਇਲਾਵਾ 27, 30 ਤੇ 31 ਜੁਲਾਈ ਨੂੰ ਵੀ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਹੈ। ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਅਤੇ ਫ਼ਸਲਾਂ ਦੇ ਨੁਕਸਾਨ ਦੇ ਖ਼ਦਸ਼ੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਵਾਲੀਆਂ ਥਾਵਾਂ ਤੋਂ ਦੂਰ ਰਹਿਣ, ਖੁੱਲ੍ਹੇ ’ਚ ਪਈਆਂ ਫ਼ਸਲਾਂ ਨੂੰ ਸੁਰੱਖਿਅਤ ਕਰਨ ਤੇ ਕਮਜ਼ੋਰ ਇਮਾਰਤਾਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
